Saturday, August 13, 2022
Homeਪੰਜਾਬ ਨਿਊਜ਼ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਵਿਕਰੀ ਲਈ ਪੇਸ਼

ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਵਿਕਰੀ ਲਈ ਪੇਸ਼

ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਲਾਂਚ 
– ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਵੀ ਵਿਕਰੀ ਲਈ ਪੇਸ਼ 
ਇੰਡੀਆ ਨਿਊਜ਼, ਚੰਡੀਗੜ੍ਹ : ਲੋਕਾਂ ਦੀ ਭਾਰੀ ਮੰਗ ਨੂੰ ਵੇਖਦਿਆਂ ਮਿਲਕਫੈਡ ਦੇ ਕੌਮਾਂਤਰੀ ਪੱਧਰ ਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ।  80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਤੋਂ ਇਲਾਵਾ ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਦੇ 700 ਮਿਲੀਲਿਟਰ ਪੈਕਿੰਗ ਦੀ ਸ਼ੁਰੂਆਤ ਵੀ ਕੀਤੀ ਹੈ।

ਮਿਲਕਫੈਡ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਮਿਲਕਫੈਡ ਦੀਆਂ ਪਿਛਲੇ ਵਿੱਤੀ ਸਾਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਲਕਫੈਡ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਅਦਾਰੇ ਦੀ ਚੜ੍ਹਤ ਲਈ ਹਮਾਇਤ ਕੀਤੀ ਜਾ ਰਹੀ ਹੈ ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular