Saturday, November 26, 2022
Homeਪੰਜਾਬ ਨਿਊਜ਼ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ...

ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

  • 1 ਕਰੋੜ ਰੁਪਏ ਦੀ ਨਕਦੀ, 18 ਹਥਿਆਰ, 500 ਗ੍ਰਾਮ ਹੈਰੋਇਨ ਬਰਾਮਦ
  • ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਹੁਣ ਤੱਕ ਇੱਕ ਕੈਦੀ ਸਮੇਤ ਉਕਤ ਮਾਡਿਊਲ ਦੇ ਪੰਜ ਮੈਂਬਰ ਗ੍ਰਿਫਤਾਰ, ਹੋਰ ਗ੍ਰਿਫਤਾਰੀਆਂ ਜਲਦ
ਚੰਡੀਗੜ੍/ ਅੰਮਿ੍ਤਸਰ, PUNJAB NEWS (Three more members of drone based arms/bullet coin smuggling module arrested) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਦਾ ਨਵਾਂ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ। 

ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਹੁਣ ਤੱਕ ਇਸ ਮੋਡਿਊਲ ਦੇ ਕੁੱਲ ਪੰਜ ਮੈਂਬਰ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਬਰਵਾਲਾ ਜਿਲਾ ਤਰਨਤਾਰਨ, ਹਰਚੰਦ ਸਿੰਘ ਅਤੇ ਗੁਰਸਾਹਿਬ ਸਿੰਘ ਦੋਵੇਂ ਵਾਸੀ ਵਲਟੋਹਾ ਜਿਲਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਦੇ ਕਬਜੇ ‘ਚੋਂ 1.01 ਕਰੋੜ ਰੁਪਏ ਦੀ ਨਕਦੀ, 500 ਗ੍ਰਾਮ ਹੈਰੋਇਨ, 17 ਪਿਸਤੌਲ ਸਮੇਤ 400 ਜਿੰਦਾ ਕਾਰਤੂਸ, ਇਕ ਐਮਪੀ-4 ਰਾਈਫਲ ਸਮੇਤ 300 ਜਿੰਦਾ ਕਾਰਤੂਸ, ਦੋ ਭਾਰ ਤੋਲਣ ਵਾਲੀਆਂ ਮਸ਼ੀਨਾਂ ਅਤੇ ਦੋ ਨੋਟ ਗਿਣਨ ਵਾਲੀਆਂ ਮਸ਼ੀਨਾਂ ਬਰਾਮਦ ਕੀਤੀਆਂ ਹਨ।

Punjab Police Arrests Three More Members Of Drone Based Arms/Bullet Coin Smuggling Module, 1 Crore Cash, 18 Weapons, 500 Grams Of Heroin Recovered, A New Cache Of Ultra-Modern Weapons And Bullet Coins Were Also Recovered, Three More Members Of Drone Based Arms/Bullet Coin Smuggling Module Arrested

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਪੁਲਸ ਟੀਮ ਨੇ ਇਸ ਮੋਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਵਿਚ ਇਕ ਕੈਦੀ ਜਸਕਰਨ ਸਿੰਘ ਅਤੇ ਉਸ ਦੇ ਸਾਥੀ ਰਤਨਬੀਰ ਸਿੰਘ ਵਜੋਂ ਪਛਾਣ ਕੀਤੀ ਗਈ ਸੀ, ਉਨਾਂ ਵਲੋਂ ਦੱਸੇ ਟਿਕਾਣਿਆਂ ਤੋਂ ਕੁੱਲ 10 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਸਨ ਅਤੇ ਹੁਣ ਪਿਸਤੌਲਾਂ ਦੀ ਬਰਾਮਦਗੀ ਦੀ ਕੁੱਲ ਗਿਣਤੀ 27 ਤੱਕ ਪਹੁੰਚ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਜਸਕਰਨ ਸਿੰਘ ਅਤੇ ਰਤਨਬੀਰ ਸਿੰਘ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਨਾਂ ਦੇ ਸਾਥੀ ਸੁਰਿੰਦਰ ਨੇ ਪਾਕਿਸਤਾਨ ਤੋਂ ਡਰੋਨਾਂ ਦੀ ਮਦਦ ਨਾਲ ਆਏ ਹਥਿਆਰਾਂ/ਗੋਲੀ ਸਿੱਕੇ ਦੀ ਖੇਪ ਫੜੀ ਸੀ। ਇਸ ਜਾਣਕਾਰੀ ’ਤੇ ਅਧਾਰਤ ਕਾਰਵਾਈ ਕਰਦਿਆਂ ਪੁਲਿਸ ਨੇ ਸ਼ੁੱਕਰਵਾਰ ਨੂੰ ਸੁਰਿੰਦਰ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਦੇ ਨਾਲ ਛੇ ਮੈਗਜੀਨਾਂ ਅਤੇ 100 ਜਿੰਦਾ ਕਾਰਤੂਸ ਬਰਾਮਦ ਕੀਤੇ ।

7 ਪਿਸਤੌਲ, ਇਕ ਐੱਮ.ਪੀ.-4 ਰਾਈਫਲ ਅਤੇ 500 ਗ੍ਰਾਮ ਹੈਰੋਇਨ ਤੋਂ ਇਲਾਵਾ 1.01 ਕਰੋੜ ਰੁਪਏ ਦੀ ਨਕਦੀ, ਭਾਰ ਤੋਲਣ ਵਾਲੀ ਮਸ਼ੀਨ ਅਤੇ ਕਰੰਸੀ ਗਿਣਨ ਦੀਆਂ ਮਸ਼ੀਨਾਂ ਸਮੇਤ ਬਕਾਇਆ ਖੇਪ ਬਰਾਮਦ

ਉਨਾਂ ਦੱਸਿਆ ਕਿ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਸੁਰਿੰਦਰ ਜਸਕਰਨ ਸਿੰਘ ਦੇ ਨਿਰਦੇਸ਼ਾਂ ‘ਤੇ ਰਤਨਬੀਰ ਤੋਂ ਖੇਪ ਚੁੱਕ ਕੇ ਦੋ ਭਰਾਵਾਂ ਹਰਚੰਦ ਅਤੇ ਗੁਰਸਾਹਿਬ ਤੱਕ ਪਹੁੰਚਾਉਂਦਾ ਸੀ, ਪੁਲਿਸ ਟੀਮਾਂ ਨੇ ਉਨਾਂ ਦੋਵਾਂ ਨੂੰ ਵੀ ਕਾਬੂ ਕਰ ਲਿਆ ਹੈ। ਪੁਲਿਸ ਨੇ ਉਨਾਂ ਦੋਵਾਂ ਦੇ ਕਬਜ਼ੇ ‘ਚੋਂ 7 ਪਿਸਤੌਲ, ਇਕ ਐੱਮ.ਪੀ.-4 ਰਾਈਫਲ ਅਤੇ 500 ਗ੍ਰਾਮ ਹੈਰੋਇਨ ਤੋਂ ਇਲਾਵਾ 1.01 ਕਰੋੜ ਰੁਪਏ ਦੀ ਨਕਦੀ, ਭਾਰ ਤੋਲਣ ਵਾਲੀ ਮਸ਼ੀਨ ਅਤੇ ਕਰੰਸੀ ਗਿਣਨ ਦੀਆਂ ਮਸ਼ੀਨਾਂ ਸਮੇਤ ਬਕਾਇਆ ਖੇਪ ਬਰਾਮਦ ਕੀਤੀ ਹੈ।

Punjab Police Arrests Three More Members Of Drone Based Arms/Bullet Coin Smuggling Module, 1 Crore Cash, 18 Weapons, 500 Grams Of Heroin Recovered, A New Cache Of Ultra-Modern Weapons And Bullet Coins Were Also Recovered, Three More Members Of Drone Based Arms/Bullet Coin Smuggling Module Arrested
Punjab Police Arrests Three More Members Of Drone Based Arms/Bullet Coin Smuggling Module, 1 Crore Cash, 18 Weapons, 500 Grams Of Heroin Recovered, A New Cache Of Ultra-Modern Weapons And Bullet Coins Were Also Recovered, Three More Members Of Drone Based Arms/Bullet Coin Smuggling Module Arrested

ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਤੋਂ ਆਈਆਂ ਹੋਰ ਖੇਪਾਂ ਦਾ ਪਤਾ ਲਗਾਉਣ ਲਈ ਅੱਗੇ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਿਸੇ ਹੋਰ ਅਣਪਛਾਤੇ ਵਿਅਕਤੀਆਂ ਨੂੰ ਖੇਪ ਤਾਂ ਨਹੀਂ ਦਿੱਤੀ ਗਈ।

ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜਮ ਜਸਕਰਨ ਨੇ ਕਬੂਲਿਆ ਕਿ ਉਹ ਆਸਿਫ ਨਾਂ ਦੇ ਪਾਕਿਸਤਾਨੀ ਤਸਕਰ ਦੇ ਸੰਪਰਕ ਵਿੱਚ ਸੀ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਂਦਾ ਸੀ ਅਤੇ ਰਤਨਬੀਰ ਉਸਦੇ ਨਿਰਦੇਸ਼ਾਂ ’ਤੇ ਉਕਤ ਖੇਪ ਨੂੰ ਪ੍ਰਾਪਤ ਕਰਦਾ ਸੀ।

ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 30 ਮਿਤੀ 04.10.2022 ਨੂੰ ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ।

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular