Thursday, June 30, 2022
Homeਪੰਜਾਬ ਨਿਊਜ਼ਪੀ.ਐਸ.ਪੀ.ਸੀ.ਐਲ. ਦਾ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ

ਪੀ.ਐਸ.ਪੀ.ਸੀ.ਐਲ. ਦਾ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ

  • ਸਰਕਾਰੀ ਦਫਤਰਾਂ ਵਿੱਚ ਅਣਗਹਿਲੀ ਅਤੇ ਭਿ੍ਰਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ

ਇੰਡੀਆ ਨਿਊਜ਼, ਚੰਡੀਗੜ

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ,(ਕੋਡ ਨੰਬਰ :108296) ਨੂੰ ਡਿਊਟੀ ਵਿੱਚ ਕੁਤਾਹੀ ਅਤੇ ਅਣਗਹਿਲੀ ਕਰਨ ਲਈ ਮੁਅੱਤਲ ਕਰ ਦਿੱਤਾ  ਹੈ। ਉਹ ਤਕਨੀਕੀ ਆਡਿਟ (ਇਲੈਕਟ੍ਰੀਕਲ) ਸੈਲ-1,ਪਟਿਆਲਾ ਵਿਖੇ ਤਾਇਨਾਤ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਮੁੱਖ ਇੰਜੀਨੀਅਰ/ਓਪਰੇਸ਼ਨਜ (ਸੈਂਟਰਲ ਜੋਨ), ਪੀ.ਐਸ.ਪੀ.ਸੀ.ਐਲ., ਲੁਧਿਆਣਾ, ਸਬੰਧਤ ਅਧਿਕਾਰੀ ਦਾ ਮੁੱਖ ਦਫਤਰ ਹੋਵੇਗਾ।

ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸਰਕਾਰੀ ਦਫਤਰਾਂ ਵਿੱਚ ਅਣਗਹਿਲੀ ਅਤੇ ਭਿ੍ਰਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ।

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular