Monday, June 27, 2022
Homeਪੰਜਾਬ ਨਿਊਜ਼ਸਰਕਾਰ ਦੇ ਭਰੋਸੇ ਬਾਅਦ ਮਾਲ ਵਿਭਾਗ ਦੇ ਸਟਾਫ ਵੱਲੋਂ ਹੜਤਾਲ ਖ਼ਤਮ 

ਸਰਕਾਰ ਦੇ ਭਰੋਸੇ ਬਾਅਦ ਮਾਲ ਵਿਭਾਗ ਦੇ ਸਟਾਫ ਵੱਲੋਂ ਹੜਤਾਲ ਖ਼ਤਮ 

ਇੰਡੀਆ ਨਿਊਜ਼,  ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ।
ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਐਨਓਸੀ ਸਬੰਧੀ ਵਿਸਥਾਰਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਰਜਿਸਟਰੀਆਂ ਕਰਨ ਦੀ ਪ੍ਰਕਿਰਿਆ ਦੌਰਾਨ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਹੜਤਾਲ ਉਤੇ ਬੈਠੇ ਸਟਾਫ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਤੁਰੰਤ ਡਿਊਟੀ ਸੰਭਾਲਣ ਦੀ ਅਪੀਲ ਕੀਤੀ।

ਐਸੋਸੀਏਸ਼ਨ ਨੇ ਤੁਰੰਤ ਕੰਮ ‘ਤੇ ਪਰਤਣ ਦਾ ਭਰੋਸਾ ਦਿੱਤਾ

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮਾਲ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਤੁਰੰਤ ਕੰਮ ‘ਤੇ ਪਰਤਣਗੇ। ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular