Friday, March 24, 2023
Homeਪੰਜਾਬ ਨਿਊਜ਼ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਿਆਂ ਏ.ਐਸ.ਆਈ. ਜੁਝਾਰ ਸਿੰਘ ਰੰਗੇ ਹੱਥੀਂ...

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਿਆਂ ਏ.ਐਸ.ਆਈ. ਜੁਝਾਰ ਸਿੰਘ ਰੰਗੇ ਹੱਥੀਂ ਕਾਬੂ

  • ਇੱਕ ਪੁਲੀਸ ਕੇਸ ਵਿੱਚ ਜ਼ਬਤ ਕੀਤੀ ਆਪਣੀ ਗੱਡੀ ਦੀ ਥਾਣੇ ਤੋਂ ਸਪੁਰਦਾਰੀ ਲੈਣ ਬਦਲੇ ਉਕਤ ਮੁਲਜ਼ਮ ਏ.ਐਸ.ਆਈ. 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ

 

ਚੰਡੀਗੜ੍ਹ, PUNJAB NEWS (Punjab Vigilance Bureau): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਥਾਣਾ ਨੂਰਪੁਰ ਬੇਦੀ ਵਿਖੇ ਤਾਇਨਾਤ ਏ.ਐਸ.ਆਈ. ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਸ੍ਰੀ ਅਨੰਦਪੁਰ ਸਾਹਿਬ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 

 

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਇੱਕ ਪੁਲੀਸ ਕੇਸ ਵਿੱਚ ਜ਼ਬਤ ਕੀਤੀ ਆਪਣੀ ਗੱਡੀ ਦੀ ਥਾਣੇ ਤੋਂ ਸਪੁਰਦਾਰੀ ਲੈਣ ਬਦਲੇ ਉਕਤ ਮੁਲਜ਼ਮ ਏ.ਐਸ.ਆਈ. ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਏ.ਐਸ.ਆਈ. ਜੁਝਾਰ ਸਿੰਘ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਸਦੀ ਗੱਡੀ ਛੱਡਣ ਲਈ ਹੋਰ 5000 ਰੁਪਏ ਮੰਗ ਰਿਹਾ ਹੈ।

 

 

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ.ਐਸ.ਆਈ. ਜੁਝਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

 

ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 16 ਮਿਤੀ 30-09-2022 ਤਹਿਤ ਉਕਤ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਤੱਕ ਮੁਲਤਵੀ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular