Sunday, September 25, 2022
Homeਪੰਜਾਬ ਨਿਊਜ਼ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰੇਗਾ, ਅੰਜੁਮ ਮੌਦਗਿਲ ਦੀ ਪਹਿਲੀ ਵਿਸ਼ਵ...

ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰੇਗਾ, ਅੰਜੁਮ ਮੌਦਗਿਲ ਦੀ ਪਹਿਲੀ ਵਿਸ਼ਵ ਰੈਂਕਿੰਗ ਸਮੁੱਚੇ ਦੇਸ਼ ਲਈ ਮਾਣ ਵਾਲੀ ਗੱਲ

  • ਖੇਡ ਮੰਤਰੀ ਮੀਤ ਹੇਅਰ ਨੇ ਦੇਸ਼ ਦੇ ਨਾਮੀਂ ਨਿਸ਼ਾਨੇਬਾਜ਼ਾਂ ਨੂੰ ਕੀਤਾ ਸਨਮਾਨਤ

ਚੰਡੀਗੜ, PUNJAB NEWS, (Punjab will lead the country in shooting): ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਨਿਸ਼ਾਨੇਬਾਜ਼ੀ ਭਾਰਤ ਦੀ ਅਹਿਮ ਖੇਡ ਬਣ ਗਈ ਹੈ ਅਤੇ ਦੇਸ਼ ਇਸ ਖੇਡ ਵਿੱਚ ਵਿਸ਼ਵ ਸ਼ਕਤੀ ਵਜੋਂ ਉਭਰਿਆ ਹੈ। ਪਿਛਲੇ 18-20 ਸਾਲਾਂ ਦੇ ਅਰਸੇ ਦੌਰਾਨ ਭਾਰਤ ਨੇ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਤਮਗੇ ਜਿੱਤੇ ਹਨ। ਤੇਜ਼ੀ ਨਾਲ ਤਰੱਕੀ ਕਰ ਰਹੀ ਹੈ ਇਸ ਖੇਡ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰੇਗਾ ਅਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਵਿੱਚ ਭਾਰਤ ਬਿਹਤਰ ਪ੍ਰਦਰਸ਼ਨ ਦਿਖਾਏਗਾ।

 

ਦੇਸ਼ ਨਿਸ਼ਾਨੇਬਾਜ਼ੀ ਵਿੱਚ ਵਿਸ਼ਵ ਸ਼ਕਤੀ ਵਜੋਂ ਉਭਰਿਆ

 

Punjab Will Lead The Country In Shooting, The Country Emerged As A World Power In Shooting, There Is No Dearth Of Talent In Punjab
Punjab Will Lead The Country In Shooting, The Country Emerged As A World Power In Shooting, There Is No Dearth Of Talent In Punjab

 

ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ਾਂ ਦੇ ਸਨਮਾਨ ਸਮਾਰੋਹ ਦੌਰਾਨ ਸੰਬੋਧਤ ਹੁੰਦਿਆਂ ਕਹੀ। ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਪਹਿਲੀ ਵਿਸ਼ਵ ਰੈਂਕਿੰਗ ਦੇ ਸਬੰਧ ਵਿੱਚ ਅੰਕੁਸ਼ ਭਾਰਦਵਾਜ ਸਪੋਰਟਸ ਫਾਊਡੇਸ਼ਨ ਵੱਲੋਂ ਅੰਬਿਕਾ ਗਰੁੱਪ ਦੇ ਸਹਿਯੋਗ ਨਾਲ ਕਰਵਾਏ ਸਨਮਾਨ ਸਮਾਰੋਹ ਸਮਾਗਮ ਦੌਰਾਨ ਖੇਡ ਮੰਤਰੀ ਨੇ ਇਸ ਮੌਕੇ ਅੰਜੁਮ ਮੌਦਗਿਲ ਸਮੇਤ ਦੇਸ਼ ਦੇ ਨਾਮੀਂ ਨਿਸ਼ਾਨੇਬਾਜ਼ਾਂ ਗੌਰੀ, ਅਜਿਤੇਸ਼ ਕੌਸ਼ਲ, ਵਿਜੈਵੀਰ ਸਿੱਧੂ, ਉਦੇਵੀਰ ਸਿੱਧੂ, ਵਿਸ਼ਵਾਜੀਤ ਸਿੰਘ, ਸਿਫ਼ਤ ਕੌਰ, ਉਨੀਸ਼, ਸ਼ਿਖਾ ਚੌਧਰੀ, ਨੈਣਾ ਵਰਮਾ, ਸੋਮਿਲ ਚੌਧਰੀ, ਦਿਵੇਸ਼ ਵਰਮਾ, ਦੇਵਾਂਸ਼ ਤੇ ਮਨਰਾਜ ਅਤੇ ਕੋਚ ਦੀਪਾਲੀ ਦੇਸ਼ਪਾਂਡੇ ਸਣੇ ਪਰਵੀਨ ਵਰਮਾ, ਸੁਮੀਤ ਸੋਨੀ, ਅਮਿਤ ਸੂਦ, ਸਾਜਨ ਸ਼ਰਮਾ, ਅਸ਼ਵਨੀ ਸ਼ਰਮਾ ਨੂੰ ਸਨਮਾਨਤ ਕੀਤਾ।

 

ਦੇਸ਼ ਦੇ ਨਾਮੀਂ ਨਿਸ਼ਾਨੇਬਾਜ਼ਾਂ ਨੂੰ ਸਨਮਾਨਤ ਕੀਤਾ

Punjab Will Lead The Country In Shooting, The Country Emerged As A World Power In Shooting, There Is No Dearth Of Talent In Punjab
Punjab Will Lead The Country In Shooting, The Country Emerged As A World Power In Shooting, There Is No Dearth Of Talent In Punjab

ਮੀਤ ਹੇਅਰ ਨੇ ਕਿਹਾ ਕਿ ਭਾਰਤ ਨਿਸ਼ਾਨੇਬਾਜ਼ੀ ਖੇਡ ਦਾ ਪ੍ਰਭਾਵ ਇੱਥੋਂ ਤੱਕ ਹੈ ਕਿ ਹਾਲ ਹੀ ਵਿੱਚ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਤਮਗਾ ਸੂਚੀ ਹੋਰ ਵੀ ਬਿਹਤਰ ਹੁੰਦੀ ਜੇ ਨਿਸ਼ਾਨੇਬਾਜ਼ੀ ਖੇਡ ਨੂੰ ਬਾਹਰ ਨਾ ਰੱਖਿਆ ਹੁੰਦਾ। ਉਨਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਅਭਿਨਵ ਬਿੰਦਰਾ ਦੇਸ਼ ਨੂੰ ਪਹਿਲਾ ਓਲੰਪਿਕ ਚੈਂਪੀਅਨ ਦਿੱਤਾ।

 

 

ਪਿਛਲੇ ਸਮੇਂ ਵਿੱਚ ਹੋਏ ਵਿਸ਼ਵ ਕੱਪ ਵਿੱਚ ਅੰਜੁਮ ਮੌਦਗਿਲ, ਅਰਜੁਨ ਬਬੂਟਾ, ਸਿਫ਼ਤ ਕੌਰ, ਵਿਜੇਵੀਰ ਸਿੰਘ ਸਿੱਧੂ ਨੇ ਤਮਗੇ ਜਿੱਤੇ। ਅੰਜੁਮ ਮੌਦਗਿਲ ਦੀ ਨੰਬਰ ਇਕ ਵਿਸ਼ਵ ਰੈਂਕਿੰਗ ਹਾਸਲ ਕੀਤੀ ਸਮੁੱਚੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਇਸ ਮਹੀਨੇ ਹੋਣ ਵਾਲੀਆਂ ਕੌਮੀ ਖੇਡਾਂ ਵਿੱਚ ਜਿੱਥੇ ਸਾਡੇ ਪੰਜਾਬ ਦੇ 16 ਨਿਸ਼ਾਨੇਬਾਜ਼ ਹਿੱਸਾ ਲੈ ਰਹੇ ਹਨ ਉਥੇ ਅਕਤੂਬਰ ਵਿੱਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 10 ਨਿਸ਼ਾਨੇਬਾਜ਼ ਹਿੱਸਾ ਲੈਣ ਜਾ ਰਹੇ ਹਨ।

 

Punjab Will Lead The Country In Shooting, The Country Emerged As A World Power In Shooting, There Is No Dearth Of Talent In Punjab
Punjab Will Lead The Country In Shooting, The Country Emerged As A World Power In Shooting, There Is No Dearth Of Talent In Punjab

 

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਹੁਲਾਰਾ ਦੇਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਖੇਡ ਪੱਖੀ ਮਾਹੌਲ ਸਿਰਜਿਆ ਜਾ ਰਿਹਾ ਹੈ। ਰਾਸ਼ਟਰਮੰਡਲ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ। ਪਹਿਲੀ ਵਾਰ ਹਿੱਸਾ ਲੈਣ ਵਾਲੇ ਖਿਡਾਰੀ ਨਗਦ ਰਾਸ਼ੀ ਨਾਲ ਸਨਮਾਨੇ ਗਏ। ਨਿਸ਼ਾਨੇਬਾਜ਼ੀ ਖੇਡ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸ਼ੂਟਿੰਗ ਰੇਂਜਾਂ ਨੂੰ ਅੱਪਗ੍ਰੇਡ ਕਰਨ ਲਈ 6 ਕਰੋੜ ਰੁਪਏ ਖਰਚੇ ਜਾ ਰਹੇ ਹਨ।

 

ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ

 

ਮੀਤ ਹੇਅਰ ਨੇ ਕਿਹਾ ਕਿ ਪੰਜਾਬ 2001 ਦੀਆਂ ਕੌਮੀ ਖੇਡਾਂ ਵਿੱਚ ਪਹਿਲੇ ਸਥਾਨ ਉਤੇ ਸੀ ਪਰ ਹੁਣ ਹੌਲੀ ਹੌਲੀ ਪੰਜਾਬ ਦਾ ਸਥਾਨ ਹੇਠਾਂ ਖਿਸਕਦਾ ਜਾ ਰਿਹਾ ਹੈ। ਨਵੀਂ ਖੇਡ ਨੀਤੀ ਮਾਹਿਰਾਂ ਦੀ ਰਾਏ ਨਾਲ ਬਣਾਈ ਜਾ ਰਹੀ ਹੈ। ਗੁਆਂਢੀ ਸੂਬੇ ਹਰਿਆਣਾ, ਉੜੀਸਾ, ਮੱਧ ਪ੍ਰਦੇਸ਼ ਜਿਹੇ ਸੂਬਿਆਂ ਦੀਆਂ ਖੇਡ ਨੀਤੀਆਂ ਤੋਂ ਵੀ ਸੇਧ ਲਈ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਬੱਸ ਸਿਰਫ ਲੋੜ ਇਸ ਦੀ ਸ਼ਨਾਖਤ ਕਰਕੇ ਸਹੀ ਮੌਕਾ ਦੇਣ ਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਸਾਜਗਾਰ ਮਾਹੌਲ, ਵਧੀਆ ਖੇਡ ਮੈਦਾਨ, ਕੋਚ, ਖੇਡ ਸਮਾਨ ਅਤੇ ਡਾਈਟ ਦੇਣ ਉਤੇ ਕੰਮ ਕਰ ਰਹੀ ਹੈ। ਉਨਾਂ ਖਿਡਾਰੀਆਂ ਨੂੰ ਸਪਾਂਸਰ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ।

 

ਇਸ ਮੌਕੇ ਰੋਹਤਕ ਡਿਵੀਜ਼ਨ ਦੇ ਕਮਿਸ਼ਨਰ ਤੇ ਹਰਿਆਣਾ ਦੇ ਸਾਬਕਾ ਖੇਡ ਡਾਇਰੈਕਟਰ ਜਗਦੀਪ ਸਿੰਘ ਤੇ ਚੰਡੀਗੜ ਦੇ ਐਸ.ਐਸ.ਪੀ. ਕੁਲਦੀਪ ਚਾਹਲ ਨੇ ਵਿਚਾਰ ਸਾਂਝੇ ਕੀਤੇ। ਅੰਕੁਸ਼ ਭਾਰਦਵਾਜ ਤੇ ਸੰਦੀਪ ਵਿਰਕ ਵੱਲੋਂ ਸਮੂਹ ਮਹਿਮਾਨਾਂ ਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਗਿਆ।

 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਸੋਹੀਆਂ ਬੀੜ ਨੂੰ ਬਿਹਤਰੀਨ ‘ਈਕੋ ਟੂਰਿਜ਼ਮ’ ਕੇਂਦਰ ਵਜੋਂ ਵਿਕਸਤ ਕਰੇਗੀ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular