Saturday, June 25, 2022
Homeਪੰਜਾਬ ਨਿਊਜ਼ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ...

ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਸਰਟੀਫ਼ਿਕੇਟ ਸੌਂਪੇ

  • ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ
ਇੰਡੀਆ ਨਿਊਜ਼, ਚੰਡੀਗੜ੍ਹ : ਪੰਜਾਬ ਰਾਜ ਸਭਾ ਚੋਣਾਂ-2022 ਲਈ ਨਾਮਜ਼ਦਗੀਆਂ ਵਾਪਸ ਲੈਣ ਦੇ ਅੱਜ ਆਖ਼ਰੀ ਦਿਨ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਨਾ ਲਏ ਜਾਣ ਕਾਰਨ ਰਾਜ ਸਭਾ ਚੋਣ ਰਿਟਰਨਿੰਗ ਅਫ਼ਸਰ-ਕਮ-ਸਕੱਤਰ ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ ਅਤੇ ਦੋਵਾਂ ਨੂੰ ‘ਚੋਣ ਸਰਟੀਫ਼ਿਕੇਟ’ ਸੌਂਪੇ।
Rajya Sabha Election-2022
Rajya Sabha Election-2022
Rajya Sabha Election-2022
Rajya Sabha Election-2022

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ  

ਇਸ ਉਪਰੰਤ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।  ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਉੱਪਰਲੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular