Friday, September 30, 2022
Homeਪੰਜਾਬ ਨਿਊਜ਼ਲੋਕ ਨਿਰਮਾਣ ਵਿਭਾਗ ਵਿੱਚ 552 ਅਸਾਮੀਆਂ ਤੇ ਭਰਤੀ ਛੇਤੀ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਵਿਭਾਗ ਵਿੱਚ 552 ਅਸਾਮੀਆਂ ਤੇ ਭਰਤੀ ਛੇਤੀ: ਹਰਭਜਨ ਸਿੰਘ ਈ.ਟੀ.ਓ.

  • ਪੰਜਾਬ ਸਰਕਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ

ਚੰਡੀਗੜ੍ਹ PUNJAB NEWS (Recruitment process continues for 552 vacancies): ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵਿੱਚ 552 ਖਾਲੀ ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਜਲਦੀ ਹੀ ਉੱਪ ਮੰਡਲ, ਇੰਜੀਨੀਅਰ (ਸਿਵਲ), ਉੱਪ ਮੰਡਲ, ਇੰਜੀਨੀਅਰ (ਬਿਜਲੀ), ਜੂਨੀਅਰ ਇੰਜੀਨੀਅਰ (ਸਿਵਲ), ਜੂਨੀਅਰ ਇੰਜੀਨੀਅਰ (ਬਿਜਲੀ), ਸੀਨੀਅਰ ਸਹਾਇਕ ਅਤੇ ਜੂਨੀਅਰ ਡਰਾਫਟਸਮੈਨ ਆਦਿ ਦੀਆਂ ਖਾਲੀ ਅਸਾਮੀਆਂ ਛੇਤੀ ਹੀ ਭਰ ਲਈਆਂ ਜਾਣਗੀਆਂ।

 

ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ ਹੈ ਅਤੇ ਇਸੇ ਦਿਸ਼ਾ`ਚ ਕੰਮ ਕਰਦਿਆਂ ਲੋਕ ਨਿਰਮਾਣ ਵਿਭਾਗ ਦੀਆਂ ਖਾਲੀ ਅਸਾਮੀਆਂ ਵਿਰੱਧ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਉੱਪ ਮੰਡਲ ਇੰਜੀਨੀਅਰਾਂ (ਬਿਜਲੀ / ਇਲੈਕਟ੍ਰੀਕਲ) ਦੀਆਂ ਕੁੱਲ 28 ਅਸਾਮੀਆਂ ਵਿੱਚੋਂ 22 ਉੱਪ ਮੰਡਲ ਇੰਜੀਨੀਅਰਾਂ ਨੂੰ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ।

 

ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ 210 ਜੂਨੀਅਰ ਇੰਜੀਨੀਅਰ (ਸਿਵਲ) ਦੀਆਂ ਅਸਾਮੀਆਂ ਲਈ ਪਾਏ ਯੋਗ ਪਾਏ ਗਏ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਮੁਕੰਮਲ ਕਰਕੇ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਦੱਸਿਆ ਕਿ ਜੂਨੀਅਰ ਇੰਜੀਨੀਅਰ (ਬਿਜਲੀ) ਦੀਆਂ 25 ਅਸਾਮੀਆਂ ਲਈ ਪੁਲਸ ਵੈਰੀਫਿਕੇਸ਼ਨ ਸਬੰਧੀ ਸਬੰਧਤ ਜਿਲ੍ਹਾ ਮੈਜਿਸਟ੍ਰੇਟ ਨੂੰ ਲਿਖਿਆ ਜਾ ਚੁੱਕਾ ਹੈ ਅਤੇ ਛੇਤੀ ਹੀ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।

78 ਸੀਨੀਅਰ ਸਹਾਇਕ ਦੀਆਂ ਅਸਾਮੀਆਂ ਦੀ ਭਰਤੀ ਸਬੰਧੀ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਇਸਤਿਹਾਰ ਜਾਰੀ ਕੀਤਾ

ਈ.ਟੀ.ਓ. ਨੇ ਦੱਸਿਆ ਕਿ ਜੂਨੀਅਰ ਡਰਾਫਟਸਮੈਨ (ਸਿਵਲ) ਦੀ 197 ਆਸਾਮੀਆ ਦੀ ਭਰਤੀ ਸਬੰਧੀ, ਅਧੀਨ ਸੇਵਾਵਾ ਚੋਣ ਬੋਰਡ ਤੋਂ ਸਿਫਾਰਸ਼ਾਂ ਵਿਭਾਗ ਨੂੰ ਅਗਲੇਰੀ ਯੋਗ ਕਾਰਵਾਈ ਹਿੱਤ ਪ੍ਰਾਪਤ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ 26 ਜੂਨੀਅਰ ਡਰਾਫਟਸਮੈਨ (ਬਿਜਲੀ/ ਮਕੈਨੀਕਲ) ਦੀ ਭਰਤੀ ਸਬੰਧੀ ਅਧੀਨ ਸੇਵਾਵਾ ਚੋਣ ਬੋਰਡ ਵਲੋ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 78 ਸੀਨੀਅਰ ਸਹਾਇਕ ਦੀਆਂ ਅਸਾਮੀਆਂ ਦੀ ਭਰਤੀ ਸਬੰਧੀ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਇਸਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ।

 

ਉਨ੍ਹਾਂ ਦੱਸਿਆ ਕਿ 6 ਸਟੈਨੋ ਟਾਈਪਿਸਟ ਅਤੇ ਕਲਰਕ ਦੀਆਂ ਅਸਾਮੀਆਂ ਜਦਕਿ 10 ਦਰਜਾ ਚਾਰ ਨੂੰ ਤਰਸ ਦੇ ਅਧਾਰ `ਤੇ ਦੀ ਭਰਤੀ ਸਬੰਧੀ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

 

ਇਹ ਵੀ ਪੜ੍ਹੋ: ਈ-ਕੇ.ਵਾਈ.ਸੀ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਜੁੜਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ

ਇਹ ਵੀ ਪੜ੍ਹੋ: 20 ਹਜਾਰ ਰੁਪਏ ਰਿਸ਼ਵਤ ਲੈਣ ਦੇ ਆਰੋਪ’ ਚ ਸਬ-ਇੰਸਪੈਕਟਰ ਤੇ ਕੇਸ ਦਰਜ

ਇਹ ਵੀ ਪੜ੍ਹੋ:  ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular