Saturday, November 26, 2022
Homeਪੰਜਾਬ ਨਿਊਜ਼ਵਟਸਐਪ ਰਾਹੀਂ ਮਿਲੇਗੀ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ

ਵਟਸਐਪ ਰਾਹੀਂ ਮਿਲੇਗੀ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ

ਇੰਡੀਆ ਨਿਊਜ਼, ਚੰਡੀਗੜ੍ਹ (Relief for Punjab Farmers) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਦਫ਼ਤਰੀ ਚੱਕਰ ਲਗਾਉਣ ਤੋਂ ਮਿਲੇਗੀ ਰਾਹਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਤਤਕਾਲੀਨ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ‘ਸੈਂਡ ਐਂਡ ਗਰੇਵਲ ਮਾਨਿਇੰਗ ਪਾਲਿਸੀ-2021’ ਤਹਿਤ 2 ਏਕੜ ਤੱਕ ਦੇ ਖੇਤਰ ਵਿੱਚ 3 ਫੁੱਟ ਤੱਕ ਹੱਥੀਂ ਮਿੱਟੀ ਕੱਢਣ ਵਿੱਚ ਪ੍ਰਵਾਨਗੀ ਦਿੱਤੀ ਗਈ ਸੀ। ਜਿਸ ਕਾਰਨ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਦਫ਼ਤਰੀ ਚੱਕਰ ਵੀ ਲਗਾਉਣੇ ਪੈਂਦੇ ਸਨ। ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ ਮਸ਼ੀਨ ਦੀ ਵਰਤੋਂ ਕਰਦਾ ਸੀ, ਤਾਂ ਉਸ ਖ਼ਿਲਾਫ਼ ਮਾਈਨਿੰਗ ਦਾ ਪਰਚਾ ਦਰਜ ਹੋ ਜਾਂਦਾ ਸੀ।

ਵਟਸਐਪ ਨੰਬਰ 99140-09095 ਜਾਰੀ ਕੀਤਾ

ਇਸ ਹੁਕਮ ਰਾਹੀਂ ਜਿਸ ਕਿਸੇ ਨੇ ਵੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਮਿਲੇਗੀ। ਪ੍ਰਵਾਨਗੀ ਲੈਣ ਲਈ ਬੇਨਤੀ ਕਰਤਾ ਨੂੰ ਆਪਣਾ ਨਾਮ/ ਪਿਤਾ ਦਾ ਨਾਮ, ਪਿੰਡ ਦਾ ਨਾਮ, ਪਿੰਡ ਦੇ ਸਰਪੰਚ ਦਾ ਨਾਮ, ਤਹਿਸੀਲ/ ਜ਼ਿਲ੍ਹੇ ਦਾ ਨਾਮ, ਆਧਾਰ ਕਾਰਡ ਨੰਬਰ, ਮੋਬਾਈਲ ਨੰਬਰ ਅਤੇ ਜਿਸ ਥਾਂ ਦੀ ਖੁਦਾਈ ਕੀਤੀ ਜਾਣੀ , ਉਸ ਦੀ ਮਾਲ ਰਿਕਾਰਡ ਅਨੁਸਾਰ ਨੰਬਰ ਹਦਬਸਤ ਵਟਸਐਪ ਨੰਬਰ 99140-09095 ‘ਤੇ ਭੇਜੇਗਾ।

ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਔਕੜ ਭਰੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਮਸ਼ੀਨਾਂ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਦੇਣ ਦਾ ਦਫ਼ਤਰੀ ਹੁਕਮ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 4 ਮਹੀਨਿਆਂ ਦੌਰਾਨ 406.5 ਕਿਲੋ ਹੈਰੋਇਨ ਬਰਾਮਦ : ਆਈਜੀਪੀ

ਇਹ ਵੀ ਪੜ੍ਹੋ:  ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular