Monday, March 27, 2023
Homeਪੰਜਾਬ ਨਿਊਜ਼ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਰੋਤਾਂ ਦੀ ਢੁਕਵੀਂ ਵਰਤੋਂ 'ਤੇ...

ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਰੋਤਾਂ ਦੀ ਢੁਕਵੀਂ ਵਰਤੋਂ ‘ਤੇ ਜ਼ੋਰ 

• ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਸੈਕਸ਼ਨਾਂ ਦੇ ਕੰਮਕਾਜ ਦੀ ਸਮੀਖਿਆ
ਚੰਡੀਗੜ੍ਹ, PUNJAB NEWS (Need to strengthen the feedback mechanism) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਲਬਧ ਸਰੋਤਾਂ ਖਾਸ ਤੌਰ ‘ਤੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।

ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਪ੍ਰਮੁੱਖ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਪੂਰਵਕ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਢੁਕਵੀਂ ਜਾਣਕਾਰੀ ਹੋਣ ਉਤੇ ਹੀ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ

Review of the functioning of various branches and sections of the Information and Public Relations Department, His first meeting with the authorities, Need to strengthen the feedback mechanism
Review of the functioning of various branches and sections of the Information and Public Relations Department, His first meeting with the authorities, Need to strengthen the feedback mechanism

ਚੰਗੇ ਸਾਸ਼ਨ ਵਿੱਚ ਸੋਸ਼ਲ ਮੀਡੀਆ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸੂਚਨਾ ਦੇ ਮੁੱਖ ਸਰੋਤ ਵਜੋਂ ਉੱਭਰਿਆ ਹੈ ਅਤੇ ਇਸ ਦੀ ਵਰਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਸੈਕਸ਼ਨਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਜਿਨ੍ਹਾਂ ਵਿੱਚ ਪ੍ਰੈੱਸ ਸੈਕਸ਼ਨ, ਸੋਸ਼ਲ ਮੀਡੀਆ, ਇਸ਼ਤਿਹਾਰ ਸ਼ਾਖਾ, ਕਲਿੱਪਿੰਗਜ਼, ਅਮਲਾ ਸ਼ਾਖਾ, ਆਰ.ਟੀ.ਆਈ., ਪ੍ਰੋਡਕਸ਼ਨ, ਸੌਂਗ ਐਂਡ ਡਰਾਮਾ ਆਦਿ ਸ਼ਾਮਲ ਹਨ।

ਸਰਕਾਰੀ ਐਲਾਨਾਂ, ਹੁਕਮਾਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਸਾਰੀ ਜਾਣਕਾਰੀ ਵੱਖ-ਵੱਖ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਲੋਕਾਂ ਤੱਕ ਪਹੁੰਚਾਈ ਜਾ ਰਹੀ

ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਐਲਾਨ, ਭਲਾਈ ਸਕੀਮਾਂ, ਲੋਕ-ਪੱਖੀ ਪਹਿਲਕਦਮੀਆਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲਾਂ ‘ਤੇ ਵੀ ਪੋਸਟ ਕੀਤਾ ਜਾਵੇ ਤਾਂ ਜੋ ਇਨ੍ਹਾਂ ਬਾਰੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਉਪਲਬਧ ਹੋ ਸਕੇ।

Review of the functioning of various branches and sections of the Information and Public Relations Department, His first meeting with the authorities, Need to strengthen the feedback mechanism
Review of the functioning of various branches and sections of the Information and Public Relations Department, His first meeting with the authorities, Need to strengthen the feedback mechanism

ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ-ਕਮ-ਵਧੀਕ ਡਾਇਰੈਕਟਰ (ਐਡਮਿਨ) ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਗਾੜ੍ਹਾ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਸਰਕਾਰੀ ਐਲਾਨਾਂ, ਹੁਕਮਾਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਸਾਰੀ ਜਾਣਕਾਰੀ ਵੱਖ-ਵੱਖ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ, ਇਸ ਤੋਂ ਇਲਾਵਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਦੀ ਸੋਸ਼ਲ ਮੀਡੀਆ ਕਵਰੇਜ ਵੀ ਯਕੀਨੀ ਬਣਾਈ ਜਾ ਰਹੀ ਹੈ।

ਇਸ ਮੌਕੇ ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ਼ਿਖਾ ਨਹਿਰਾ ਅਤੇ ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਤੱਕ ਮੁਲਤਵੀ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular