Sunday, March 26, 2023
Homeਪੰਜਾਬ ਨਿਊਜ਼CCTV Cameras ਲਗਾਉਣ ਲਈ 26.40 ਕਰੋੜ ਰੁਪਏ ਜਾਰੀ

CCTV Cameras ਲਗਾਉਣ ਲਈ 26.40 ਕਰੋੜ ਰੁਪਏ ਜਾਰੀ

Rs.26.40 crore released for installing CCTV cameras– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਫ਼ੈਸਲਾ ਕੀਤਾ ਹੈ ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਪੰਜ ਜੇਲ ਅਧਿਕਾਰੀਆਂ ਸਮੇਤ ਜੇਲ ਸੁਪਰਡੈਂਟ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 80 ਫ਼ੀਸਦੀ ਸਕੂਲਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲੱਗ ਜਾਣਗੇ। ਉਨ੍ਹਾਂ ਕਿਹਾ ਸਕੂਲ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਜਿੱਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣ ਜਾਵੇਗਾ ਉਥੇ ਸਕੂਲਾਂ ਵਿੱਚੋਂ‌ ਹੋਣ ਵਾਲੀ ਚੋਰੀਆਂ ਨੂੰ ਵੀ ਠੱਲ੍ਹ ਪਏਗੀ।

ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਵੀ ਭੇਜਿਆ ਗਿਆ ਹੈ।

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular