Monday, March 27, 2023
Homeਪੰਜਾਬ ਨਿਊਜ਼ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ...

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਪ੍ਰਣ ਲਿਆ

  • ਰਾਜ ਭਰ ਦੇ ਸਰਕਾਰੀ ਸਕੂਲਾਂ ‘ਚ ਉਤਸ਼ਾਹ ਨਾਲ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
ਚੰਡੀਗੜ੍ਹ, PUNJAB NEWS (Shaheed Bhagat Singh’s birthday was celebrated with enthusiasm in schools) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲ ਕੇ ਸ਼ਹੀਦ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਪ੍ਰਣ ਲਿਆ। ਦੱਸ ਦੇਈਏ ਕਿ ਰਾਜ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਆਨਲਾਈਨ ਵਿਧੀ ਰਾਹੀਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਜੁੜੇ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣੇ।
Shaheed Bhagat Singh's birthday was celebrated with enthusiasm in schools, Teachers and students are connected in the state level event through online mode
Shaheed Bhagat Singh’s birthday was celebrated with enthusiasm in schools, Teachers and students are connected in the state level event through online mode
ਸੂਬੇ ਦੇ ਸਮੂਹ ਸਕੂਲਾਂ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ, ਜਿਥੇ ਸਵੇਰ ਦੀ ਸਭਾ ਦੌਰਾਨ ਅਧਿਆਪਕਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸ਼ਹੀਦ ਵੱਲੋਂ ਦਰਸਾਏ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।
Shaheed Bhagat Singh's birthday was celebrated with enthusiasm in schools, Teachers and students are connected in the state level event through online mode
Shaheed Bhagat Singh’s birthday was celebrated with enthusiasm in schools, Teachers and students are connected in the state level event through online mode
ਵਿਦਿਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਦੇਸ਼ ਭਗਤੀ ਨਾਲ ਸਬੰਧਤ ਗੀਤ, ਕਵਿਤਾਵਾਂ ਸੁਣਾਈਆਂ ਗਈਆਂ। ਇਸੇ ਤਰ੍ਹਾਂ ਸਕੂਲਾਂ ਵਿੱਚ ਸ਼ਹੀਦ ਭਗਤ ਸਿੰਘ ਦੀ ਜੀਵਨੀ ਨਾਲ ਸਬੰਧਤ ਪ੍ਰਸ਼ਨੋਤਰੀ, ਪੇਂਟਿੰਗ, ਕੋਰਿਓਗ੍ਰਾਫੀ ਆਦਿ ਦੇ ਮੁਕਾਬਲੇ, ਸਾਈਕਲ ਰੈਲੀਆਂ ਅਤੇ ਨਾਟਕ ਕਰਵਾਏ ਗਏ।

ਇਹ ਵੀ ਪੜ੍ਹੋ: ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ 

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular