Saturday, August 13, 2022
Homeਪੰਜਾਬ ਨਿਊਜ਼ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ 'ਚ ਸ਼ਰਧਾਂਜਲੀ ਭੇਂਟ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਭੇਂਟ

  • ਮਹਾਨ ਆਗੂ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ

ਇੰਡੀਆ ਨਿਊਜ਼ PUNJAB NEWS : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ‘ਤੇ ਇਸ ਮਹਾਨ ਆਗੂ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਉਹਨਾਂ ਵਿਧਾਨ ਸਭਾ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਉੱਤੇ ਫੁੱਲ ਅਰਪਿਤ ਕੀਤੇ।

 

ਵੱਖ ਵੱਖ ਮਿਸਲਾਂ ਨੂੰ ਇਕੱਠਾ ਕਰਕੇ ਵਿਸ਼ਾਲ ਅਤੇ ਖੁਸ਼ਹਾਲ ਸਿੱਖ ਰਾਜ ਦੀ ਸਥਾਪਨਾ ਕੀਤੀ

 

ਸੰਧਵਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮਹਾਨ ਸਿੱਖ ਸ਼ਾਸਕ ਸਨ ਜਿਹਨਾਂ ਨੇ ਵੱਖ ਵੱਖ ਮਿਸਲਾਂ ਨੂੰ ਇਕੱਠਾ ਕਰਕੇ ਵਿਸ਼ਾਲ ਅਤੇ ਖੁਸ਼ਹਾਲ ਸਿੱਖ ਰਾਜ ਦੀ ਸਥਾਪਨਾ ਕੀਤੀ।

 

ਉਹਨਾਂ ਕਿਹਾ ਕਿ ਸ਼ੇਰ-ਏ-ਪੰਜਾਬ ਨੇ ਆਪਣੇ ਰਾਜ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਅਧੀਨ ਇੱਕ ਅਜਿਹਾ ਨਿਵੇਕਲਾ ਰਾਜ ਸਥਾਪਿਤ ਕੀਤਾ ਜਿੱਥੇ ਹਿੰਦੂ, ਸਿੱਖ, ਮੁਸਲਮਾਨ ਸਭ ਪਿਆਰ ਨਾਲ ਮਿਲ ਕੇ ਰਹਿੰਦੇ ਸਨ। ਉਸ ਦੌਰ ‘ਚ ਸਾਰੇ ਧਰਮਾਂ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਇਕ ਮਿਸਾਲ ਸੀ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਇਸੇ ਖ਼ਾਸੀਅਤ ਕਾਰਨ ਸਿੱਖ ਰਾਜ ਦੀ ਸਿਫ਼ਤ ਅੱਜ ਵੀ ਹਰ ਪਾਸੇ ਹੁੰਦੀ ਹੈ।

 

ਇਹ ਵੀ ਪੜ੍ਹੋ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਸਾਰੀਆਂ ਪਾਰਟੀਆਂ ਨੂੰ ਸ਼ੀਸ਼ਾ ਦਿਖਾ ਦਿੱਤਾ

ਇਹ ਵੀ ਪੜ੍ਹੋ: ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

ਇਹ ਵੀ ਪੜ੍ਹੋ: ਬਜਟ ਵਿੱਚ ਰਾਹਤ ਨਾ ਮਿਲਣ ਤੇ ਵਪਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular