Friday, September 30, 2022
Homeਪੰਜਾਬ ਨਿਊਜ਼ਸਾਡੇ ਪੰਜਾਬ ਦੀਆਂ ਔਰਤਾਂ ਵਿੱਚ ਹਰ ਤਰ੍ਹਾਂ ਦਾ ਟੈਲੇਂਟ : ਡਾ.ਬਲਜੀਤ ਕੌਰ

ਸਾਡੇ ਪੰਜਾਬ ਦੀਆਂ ਔਰਤਾਂ ਵਿੱਚ ਹਰ ਤਰ੍ਹਾਂ ਦਾ ਟੈਲੇਂਟ : ਡਾ.ਬਲਜੀਤ ਕੌਰ

  • ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਉੱਦਮੀ ਮਹਿਲਾਵਾਂ ਦਾ ਸਨਮਾਨ
  • ਮਹਿਲਾਵਾਂ ਨੂੰ ਵੱਧ ਤੋਂ ਵੱਧ ਅੱਗੇ ਆਉਣ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਦਿਤਾ ਸੁਨੇਹਾ  
ਚੰਡੀਗੜ੍ਹ PUNJAB NEWS (Honoring Women Entrepreneurs) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਹੋਟਲ ਵਿੰਡਹੈਮ, ਮੋਹਾਲੀ ਵਿਖੇ ਕਰਵਾਏ ‘ਦ ਇੰਸਪਾਇਰਿੰਗ ਪਿਲਰਸ’, ਸੈਲੀਬ੍ਰੇਟਿੰਗ ਵੂਮੈਨ ਅਚੀਵਮੈਂਟਸ ਸਮਾਰੋਹ ਵਿੱਚ ਉਦਮੀ ਮਹਿਲਾਵਾਂ ਦਾ ਸਨਮਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਸਮਾਜ ਔਰਤਾਂ ਬਿਨ੍ਹਾਂ ਅਧੂਰਾ ਹੈ। ਇਸ ਸਮਾਗਮ ਦਾ ਉਦੇਸ਼ ਮੌਜੂਦਾ ਸਮੇਂ ਵਿੱਚ ਵੱਖ ਵੱਖ ਖੇਤਰਾਂ ਵਿਚ ਸਫਲਤਾਪੂਰਵਕ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਵਿੱਚ ਹਿੰਮਤ ਅਤੇ ਉਤਸ਼ਾਹ ਪੈਦਾ ਕਰਨਾ ਹੈ। ਇਹ ਸਮਾਗਮ ਸਾਰੀਆਂ ਕੰਮਕਾਜੀ/ ਘਰੇਲੂ ਕੰਮ ਕਰਨ ਵਾਲੀਆਂ ਔਰਤਾਂ ਜਿਨ੍ਹਾਂ ਦੀਆਂ ਅਣਸੁਣੀਆਂ ਕਹਾਣੀਆਂ ਨੂੰ ਇਸ ਸਮਾਗਮ ਵਿੱਚ ਨਾਮਜ਼ਦ ਕਰਨ ਅਤੇ ਆਪਣੇ ਆਪ ਨੂੰ ਸਮਰੱਥ ਬਣਾਉਣ ਲਈ ਸੱਦਾ ਦਿੱਤਾ ਗਿਆ।

ਸਾਡੇ ਪੰਜਾਬ ਦੀਆਂ ਔਰਤਾਂ ਵਿੱਚ ਹਰ ਤਰ੍ਹਾਂ ਦਾ ਟੈਲੇਂਟ

ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਮਰਦ ਪ੍ਰਧਾਨ ਯੁੱਗ ਨਹੀਂ ਰਿਹਾ ਬਲਕਿ ਮਹਿਲਾਵਾਂ ਹਰ ਖੇਤਰ ਵਿਚ ਵੱਧ ਚੜ ਕੇ ਹਿੱਸਾ ਲੈ ਰਹੀਆਂ ਹਨ। ਅੱਜ ਦੇ ਯੁੱਗ ਵਿੱਚ ਹਰ ਔਰਤ ਚਾਹੇ ਉਹ ਘਰ ਜਾਂ ਬਾਹਰ ਕੋਈ ਵੀ ਕੰਮ ਕਰ ਰਹੀ ਹੈ ਉਨ੍ਹਾਂ ਵੱਲੋਂ ਕੀਤੇ ਜਾ ਰਿਹਾ ਹਰ ਕੰਮ ਲਾਮਿਸਾਲ ਹੈ ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਔਰਤਾਂ ਲਈ ਚਹੁੰ ਪੱਖੀ ਵਿਕਾਸ ਕਰਨ ਦਾ ਮੌਕਾ ਹੈ ਉਨ੍ਹਾਂ ਔਰਤਾਂ ਨੂੰ ਹਿੰਮਤ ਦਿੰਦਿਆਂ ਕਿਹਾ ਕਿ ਸਾਡੇ ਪੰਜਾਬ ਦੀਆਂ ਔਰਤਾਂ ਵਿੱਚ ਹਰ ਤਰ੍ਹਾਂ ਦਾ ਟੈਲੇਂਟ ਹੈ ਹਰ ਮਹਿਲਾ ਡਾਕਟਰ, ਬਣ ਸਕਦੀ ਹੈ, ਵਕੀਲ ਬਣ ਸਕਦੀ ਹੈ ਇੰਜਨੀਅਰ ਬਣ ਸਕਦੀ ਹੈ ਜੋ ਚਾਹੇ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਵੱਧ ਤੋਂ ਵੱਧ ਅੱਗੇ ਆਉਣ ਅਤੇ ਸਮਾਜ ਵਿੱਚ ਆਪਣਾ ਨਾਂ ਰੌਸ਼ਨ ਕਰਨ।

ਮਹਿਲਾਵਾਂ ਵੱਧ ਤੋਂ ਵੱਧ ਅੱਗੇ ਆਉਣ

ਇਸ ਮੌਕੇ ਪ੍ਰੋਗਰਾਮ ਦੇ ਅੰਤ ਵਿਚ ਉਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਉੱਚ ਮੁਕਾਮ ਪ੍ਰਾਪਤ ਕਰਨ ਵਾਲੀਆਂ ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਐੱਮ ਐੱਲ ਏ ਹਲਕਾ ਅੰਮ੍ਰਿਤਸਰ (ਪੂਰਬੀ) ਤੋਂ ਜੀਵਨ ਜੋਤ ਕੌਰ, ਹਲਕਾ ਲੁਧਿਆਣਾ (ਦੱਖਣੀ) ਤੋਂ ਐੱਮ ਐੱਲ ਏ ਰਾਜਿੰਦਰ ਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular