Sunday, September 25, 2022
Homeਪੰਜਾਬ ਨਿਊਜ਼ਪੰਜਾਬ ਸਰਕਾਰ ਸੋਹੀਆਂ ਬੀੜ ਨੂੰ ਬਿਹਤਰੀਨ 'ਈਕੋ ਟੂਰਿਜ਼ਮ' ਕੇਂਦਰ ਵਜੋਂ ਵਿਕਸਤ ਕਰੇਗੀ

ਪੰਜਾਬ ਸਰਕਾਰ ਸੋਹੀਆਂ ਬੀੜ ਨੂੰ ਬਿਹਤਰੀਨ ‘ਈਕੋ ਟੂਰਿਜ਼ਮ’ ਕੇਂਦਰ ਵਜੋਂ ਵਿਕਸਤ ਕਰੇਗੀ

  • ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਵਾਈਲਡ ਲਾਈਫ ਇੰਸਟੀਚਿਊਟ ਦੇਹਰਾਦੂਨ ਦੇ ਮਾਹਿਰਾਂ ਅਤੇ ਉੱਚ ਅਧਿਕਾਰੀਆਂ ਸਮੇਤ ਸੋਹੀਆਂ ਬੀੜ ਦਾ ਦੌਰਾ
  • ਆਉਣ ਵਾਲੇ ਸਮੇਂ ਵਿੱਚ ਸੋਹੀਆਂ ਬੀੜ ਵਿੱਚ ‘ਕਾਲੇ ਹਿਰਨ’ ਬਣਨਗੇ ਖਿੱਚ ਦਾ ਕੇਂਦਰ

ਚੰਡੀਗੜ੍ਹ/ਸੰਗਰੂਰ, PUNJAB NEWS (Sohian Bir will be developed as an eco-tourism centre): ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੋਹੀਆਂ ਬੀੜ ਨੂੰ ਈਕੋ ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਅਰੋੜਾ ਨੇ ਇਹ ਪ੍ਰਗਟਾਵਾ ਅੱਜ ਚੀਫ਼ ਵਾਈਲਡ ਲਾਈਫ ਵਾਰਡਨ ਪੰਜਾਬ ਪ੍ਰਵੀਨ ਕੁਮਾਰ, ਮੁੱਖ ਵਣਪਾਲ ਵਾਈਲਡ ਲਾਈਫ ਗੀਤਾਂਜਲੀ, ਵਾਈਲਡ ਲਾਈਫ ਇੰਸਟੀਚਿਊਟ ਦੇਹਰਾਦੂਨ ਦੇ ਮਾਹਿਰਾਂ ਡਾ. ਹਬੀਬ ਬਿਲਾਲ ਤੇ ਡਾ. ਸਮਰਾਟ ਅਤੇ ਡਵੀਜ਼ਨਲ ਵਣ ਮੰਡਲ ਅਫ਼ਸਰ ਮੋਨਿਕਾ ਦੇਵੀ ਯਾਦਵ ਨਾਲ ਸੋਹੀਆਂ ਬੀੜ ਵਿਖੇ ਵਿਸਤ੍ਰਿਤ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਸ ਅਣਗੌਲੀ ਬੀੜ ਨੂੰ ਕੌਮਾਂਤਰੀ ਪੱਧਰ ਉੱਤੇ ਖਿੱਚ ਦਾ ਕੇਂਦਰ ਬਣਾਉਣ ਲਈ ਮੁੱਖ ਮੰਤਰੀ ਅਤੇ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਪ੍ਰਵਾਨਗੀ ਲਈ ਜਾਵੇਗੀ

 

Sohian Bir Will Be Developed As An Eco-Tourism Centre, Bir Spread Over An Area Of More Than 700 Acres, This Neglected Bir Is Full Of Natural Beauty, Black Deer' Will Become The Center Of Attraction
Sohian Bir Will Be Developed As An Eco-Tourism Centre, Bir Spread Over An Area Of More Than 700 Acres, This Neglected Bir Is Full Of Natural Beauty, Black Deer’ Will Become The Center Of Attraction

ਉਨ੍ਹਾਂ ਕਿਹਾ ਕਿ ਇਹ ਬੀੜ 700 ਏਕੜ ਤੋਂ ਵੀ ਵੱਧ ਖੇਤਰ ਵਿੱਚ ਫੈਲੀ ਹੋਈ ਹੈ ਜੋ ਕਿ ਛੱਤਬੀੜ ਤੋਂ ਵੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਖ਼ੂਬਸੂਰਤੀ ਨਾਲ ਭਰਪੂਰ ਇਸ ਅਣਗੌਲੀ ਬੀੜ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਲੋਕਾਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਉਹ ਜਲਦੀ ਹੀ ਇਸ ਮਾਮਲੇ ਬਾਰੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਜਾਣੂ ਕਰਵਾਉਣਗੇ ਅਤੇ ਫਿਰ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਇਸ ਬੀੜ ਦੀ ਦਿੱਖ ਨੂੰ ਸੰਵਾਰਨ ਦੀ ਪ੍ਰਵਾਨਗੀ ਲਈ ਜਾਵੇਗੀ।

ਸੋਹੀਆਂ ਬੀੜ ਵਿਖੇ ਕਾਲੇ ਹਿਰਨ ਲਿਆਉਣ ਬਾਰੇ ਵੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ

Sohian Bir Will Be Developed As An Eco-Tourism Centre, Bir Spread Over An Area Of More Than 700 Acres, This Neglected Bir Is Full Of Natural Beauty, Black Deer' Will Become The Center Of Attraction
Sohian Bir Will Be Developed As An Eco-Tourism Centre, Bir Spread Over An Area Of More Than 700 Acres, This Neglected Bir Is Full Of Natural Beauty, Black Deer’ Will Become The Center Of Attraction

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਰਾਜ ਜਾਨਵਰ (ਸਟੇਟ ਐਨੀਮਲ) ਕਾਲੇ ਹਿਰਨ ਦੀ ਅਲੋਪ ਹੋ ਰਹੀ ਪ੍ਰਜਾਤੀ ਨੂੰ ਬਚਾਉਣ ਦੇ ਉਦਮ ਵਜੋਂ ਸੋਹੀਆਂ ਬੀੜ ਵਿਖੇ ਕਾਲੇ ਹਿਰਨ ਲਿਆਉਣ ਬਾਰੇ ਵੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਤਾਂ ਜੋ ਲੋਕ ਕਾਲੇ ਹਿਰਨ ਦੇਖਣ ਲਈ ਇਸ ਬੀੜ ਪ੍ਰਤੀ ਆਕਰਸ਼ਿਤ ਹੋ ਸਕਣ। ਉਨ੍ਹਾਂ ਕਿਹਾ ਕਿ ਜੰਗਲੀ ਜੀਵ ਅਤੇ ਵਣ ਮਾਹਿਰਾਂ ਦੀ ਰਾਏ ਅਨੁਸਾਰ ਇਸ ਬੀੜ ਵਿੱਚ ਅਜਿਹੇ ਰੁੱਖ ਵੀ ਲਗਾਏ ਜਾਣਗੇ ਜੋ ਜੀਵ ਜੰਤੂਆਂ ਦਾ ਬਸੇਰਾ ਬਣਨਗੇ ਅਤੇ ਇਸ ਸਥਾਨ ਦੀ ਖੂਬਸੂਰਤੀ ਵਿਚ ਹੋਰ ਵਾਧਾ ਕਰਨਗੇ।

 

ਬੀੜ ਨੂੰ ਈਕੋ ਟੂਰਿਜ਼ਮ ਵਜੋਂ ਵਿਕਸਤ ਕਰਨ ਲਈ ਮੁਢਲੇ ਤੌਰ ਉੱਤੇ ਖ਼ਾਕਾ ਤਿਆਰ ਕਰ ਲਿਆ ਗਿਆ

 

Sohian Bir Will Be Developed As An Eco-Tourism Centre, Bir Spread Over An Area Of More Than 700 Acres, This Neglected Bir Is Full Of Natural Beauty, Black Deer' Will Become The Center Of Attraction
Sohian Bir Will Be Developed As An Eco-Tourism Centre, Bir Spread Over An Area Of More Than 700 Acres, This Neglected Bir Is Full Of Natural Beauty, Black Deer’ Will Become The Center Of Attraction

ਕੈਬਨਿਟ ਮੰਤਰੀ ਨੇ ਕਿਹਾ ਲਗਭਗ ਦੋ ਢਾਈ ਮਹੀਨੇ ਪਹਿਲਾਂ ਉਨ੍ਹਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਸਮੇਤ ਇਸ ਬੀੜ ਦਾ ਦੌਰਾ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਉਹ ਲਗਾਤਾਰ ਇਸ ਬੀੜ ਦੇ ਕਾਇਆ ਕਲਪ ਲਈ ਜੰਗਲੀ ਜੀਵ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੋਹੀਆਂ ਬੀੜ ਨੂੰ ਈਕੋ ਟੂਰਿਜ਼ਮ ਵਜੋਂ ਵਿਕਸਤ ਕਰਨ ਲਈ ਮੁਢਲੇ ਤੌਰ ਉੱਤੇ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਸੁਧਾਰ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

 

 

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular