Friday, January 27, 2023
Homeਪੰਜਾਬ ਨਿਊਜ਼ਸੂਬੇ ਦੇ 28 ਪੁਲਿਸ ਜ਼ਿਲਿਆਂ ਵਿੱਚ ਪੰਜਾਬ ਪੁਲਿਸ ਨੇ ਨਾਕਾਬੰਦੀ ਤੇ ਤਲਾਸ਼ੀ...

ਸੂਬੇ ਦੇ 28 ਪੁਲਿਸ ਜ਼ਿਲਿਆਂ ਵਿੱਚ ਪੰਜਾਬ ਪੁਲਿਸ ਨੇ ਨਾਕਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ

  • ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਜ਼ੋਰਾਂ ’ਤੇ
  • ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੇ ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ 
  •  ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਪੰਜਾਬ ਦੇ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਹੋਣ ਤੱਕ ਰਹੇਗੀ ਜਾਰੀ : ਡੀਜੀਪੀ ਗੌਰਵ ਯਾਦਵ 
  •  ਸੂੂਬੇ ਦੇ ਲੋਕਾਂ ਵਿੱਚ ਸੁਰੱਖਿਆ ਅਤੇ ਯਕੀਨ ਦੀ ਭਾਵਨਾ ਪੈਦਾ ਕਰਨਾ ਹੈ ਇਨਾਂ ਕਾਰਵਾਈਆਂ ਦਾ ਉਦੇਸ਼:  ਡੀਜੀਪੀ ਗੌਰਵ ਯਾਦਵ    

ਚੰਡੀਗੜ, PUNJAB NEWS (State level siege and search operation) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਪੰਜਾਬ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਵੱਡੇ ਪੱਧਰ ‘ਤੇ ਰਾਜ ਪੱਧਰੀ ਘੇਰਾਬੰਦੀ ਅਤੇ ਸਰਚ ਆਪਰੇਸਨ (ਸੀ.ਏ.ਐਸ.ਓ.) ਚਲਾਏ। 

ਆਮ ਲੋਕਾਂ ਵਿੱਚ ਸੁਰੱਖਿਆ ਅਤੇ ਪੁਲਿਸ ’ਤੇ ਯਕੀਨ ਕਰਨ ਦੀ ਭਾਵਨਾ ਪੈਦਾ ਕਰਨਾ ਉਦੇਸ਼ 

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਨਾਂ ਅਪ੍ਰੇਸ਼ਨਾਂ ਨੂੰ ਚਲਾਉਣ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਪੁਲਿਸ ’ਤੇ ਯਕੀਨ ਕਰਨ ਦੀ ਭਾਵਨਾ ਪੈਦਾ ਕਰਨਾ ਅਤੇ ਨਸ਼ਿਆਂ ਦੇ ਜ਼ਖੀਰਿਆਂ ਨੂੰ ਜਬਤ ਕਰਨਾ ਹੈ’।

State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State
State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State

ਇਹ ਆਪ੍ਰੇਸ਼ਨ ਸੂਬੇ ਭਰ ’ਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਤੋਂ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ।

State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State
State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State

ਹੋਰ ਵੇਰਵੇ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਇਸ ਅਪ੍ਰੇਸਨ ਵਿੱਚ ਸਬੰਧਤ ਜ਼ਿਲਿਆਂ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੇ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਮੈਨਪਾਵਰ ਜੁਟਾਈ। ਉਨਾਂ ਕਿਹਾ ਕਿ ਇਸ ਕਾਰਵਾਈ ਨੂੰ ਚਲਾਉਣ ਲਈ 200 ਗਜਟਿਡ ਅਫਸਰ ਅਤੇ 7500 ਐਨਜੀਓ/ਈਪੀਓਜ ਤਾਇਨਾਤ ਕੀਤੇ ਗਏ ਸਨ।

ਆਪ੍ਰੇਸਨ ਘੱਟੋ-ਘੱਟ 227 ਪਛਾਣੇ ਗਏ ਹੌਟਸਪੌਟਸ ‘ਤੇ ਚਲਾਇਆ

ਉਨਾਂ ਕਿਹਾ ਕਿ ਇਹ ਆਪ੍ਰੇਸ਼ਨ ਸੀਪੀਜ/ਐਸਐਸਪੀਜ ਵਲੋਂ ਸ਼ਨਾਖਤ ਕੀਤੇ ਗਏ ਅਜਿਹੇ ਹੌਟਸਪੌਟਸ ਜਿੱਥੇ ਨਸ਼ੇ ਦਾ ਰੁਝਾਨ ਹੈ ਜਾਂ ਕੁਝ ਉਹ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ ਬਣ ਚੁੱਕੇ ਹਨ, ਵਾਲੇ ਥਾਂ ’ਤੇ ਭਾਰੀ ਪੁਲਿਸ ਤੈਨਾਤੀ ਦੌਰਾਨ ਚਲਾਇਆ ਗਿਆ ਸੀ। ਇਹ ਆਪ੍ਰੇਸਨ ਘੱਟੋ-ਘੱਟ 227 ਪਛਾਣੇ ਗਏ ਹੌਟਸਪੌਟਸ ‘ਤੇ ਚਲਾਇਆ ਗਿਆ।

State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State
State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀ.ਏ.ਐਸ.ਓ. ਅਪਰੇਸ਼ਨਾਂ ਦੌਰਾਨ ਏਡੀਜੀਐਸਪੀ/ਆਈਜੀਐਸਪੀ ਅਤੇ ਸੀਪੀਜ/ਐਸਐਸਪੀਜ ਦੀ ਨਿਗਰਾਨੀ ਹੇਠ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ ਅਤੇ ਇਸ ਦੌਰਾਨ ਲੋਕਾਂ ਦੀ ਘੱਟੋ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨਾਂ ਅੱਗੇ ਕਿਹਾ, “ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰੇਕ ਨਿਵਾਸੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ ਲਈ ਸਖਤ ਹਦਾਇਤ ਕੀਤੀ ਗਈ ਸੀ।’’

State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State
State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State

ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੂੰ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਨੱਥ ਪਾਉਣ ਅਤੇ ਗੈਂਗਸਟਰਾਂ ’ਤੇ ਪੂਰਨ ਰੂਪ ਵਿੱਚ ਨਕੇਲ ਕੱਸਣ ਲਈ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਆਪਕ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨਾਂ ਦੁਹਰਾਇਆ ਕਿ ਅਜਿਹੇ ਅਭਿਆਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।

State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State
State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State

ਡੀਜੀਪੀ ਨੇ ਚੇਤਾਵਨੀ ਦਿੱਤੀ, “ਅਜਿਹੇ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਮੇਰਾ ਸੁਨੇਹਾ ਹੈ ਕਿ ਆਪਣੀ ਮਰਜੀ ਨਾਲ ਰਾਜ ਛੱਡਣ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨਾਂ ਨਾਲ ਸਖਤੀ ਨਾਲ ਨਜਿੱਠੇਗੀ।”

State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State
State Level Siege And Search Operation, 200 Gazetted Officers And 7500 Ngos/Epos Were Deployed, Police Ordered To Make Punjab A Crime And Drug Free State

ਜ਼ਿਕਰਯੋਗ ਹੈ ਕਿ ਇਸ ਕਿਸਮ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਹਿੱਸਾ ਹਨ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਸ਼ਾਮਲ ਹੈ। ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਆਤਮ ਵਿਸ਼ਵਾਸ਼ ਵਧਾਉਣ ਦੇ ਨਾਲ-ਨਾਲ ਪੁਲਿਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਮਦਦ ਕਰਦੇ ਹਨ।

ਇਹ ਵੀ ਪੜ੍ਹੋ: ਪੰਜਾਬ ਵਿੱਚ ਐਗਰੀ-ਫੂਡ ਖੇਤਰ ਦੇ ਚਿਰ-ਸਥਾਈ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਮੰਗਿਆ

ਇਹ ਵੀ ਪੜ੍ਹੋ:  ਸਰਕਾਰ ਜਲਦ ਨਵੀਂ ਟ੍ਰਾਂਸਪੋਰਟ ਨੀਤੀ ਲੈ ਕੇ ਆਵੇਗੀ : ਟ੍ਰਾਂਸਪੋਰਟ ਮੰਤਰੀ

ਇਹ ਵੀ ਪੜ੍ਹੋ: ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ: ਮੀਤ ਹੇਅਰ 

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular