Sunday, September 25, 2022
Homeਪੰਜਾਬ ਨਿਊਜ਼ਅਧਿਆਪਕ ਸਾਡੇ ਲਈ ਲਾਈਟ ਹਾਊਸ ਦੀ ਤਰ੍ਹਾਂ : ਗੋਗੀ

ਅਧਿਆਪਕ ਸਾਡੇ ਲਈ ਲਾਈਟ ਹਾਊਸ ਦੀ ਤਰ੍ਹਾਂ : ਗੋਗੀ

ਦਿਨੇਸ਼ ਮੌਦਗਿਲ, Ludhiana News (Teachers Day Celebration in Ludhiana) : ਅਧਿਆਪਕ ਦਿਵਸ ਨੂੰ ਸਮਰਪਿਤ, ਜ਼ਿਲ੍ਹਾ ਸਪੈਸ਼ਲ ਓਲੰਪਿਕ ਐਸੋਸੀਏਸ਼ਨ ਵੱਲੋਂ ਸਥਾਨਕ ਸਰਾਭਾ ਨਗਰ ਮਾਰਕੀਟ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਅਧਿਆਪਕ ਦਿਵਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿਧਾਇਕ ਗੋਗੀ ਨੇ ਕਿਹਾ ਕਿ ਅਧਿਆਪਕ ਇੱਕ ਲਾਈਟ ਹਾਊਸ ਦੀ ਤਰ੍ਹਾਂ ਹੁੰਦੇ ਹਨ ਅਤੇ ਅਧਿਆਪਕ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਅਤੇ ਚੰਗੇ ਸੰਸਕਾਰ ਭਰਨ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਅਧਿਆਪਕ ਵੱਲੋਂ ਪਾਏ ਯੋਗਦਾਨ ਨੂੰ ਸਤਿਕਾਰ ਦੇਣਾ ਚਾਹੀਦਾ ਹੈ।

ਅਧਿਆਪਕ ਦਿਵਸ ਮਨਾਉਣਾ ਸਮੇਂ ਦੀ ਲੋੜ

ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਮਨਾਉਣਾ ਸਮੇਂ ਦੀ ਲੋੜ ਹੈ ਕਿਉਂਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਤੋਂ ਬਿਨਾਂ ਕੋਈ ਵੀ ਸਮਾਜ ਤਰੱਕੀ ਦੇ ਰਾਹ ਵੱਲ ਨਹੀਂ ਤੁਰ ਸਕਦਾ, ਜਿਵੇਂ ਕਿ ਇਹ ਸਹੀ ਕਿਹਾ ਗਿਆ ਹੈ, ‘ਇੱਕ ਅਧਿਆਪਕ ਮੋਮਬੱਤੀ ਵਾਂਗ ਹੁੰਦਾ ਹੈ ਜੋ ਕਿ ਦੂਜਿਆਂ ਲਈ ਰਸਤਾ ਰੋਸ਼ਨ ਕਰਨ ਲਈ ਆਪ ਨੂੰ ਜਲਾਉਂਦਾ ਹੈ’।

ਉਨ੍ਹਾਂ ਕਿਹਾ ਕਿ ਇਸੇ ਕਰਕੇ ਇਸ ਵਿਸ਼ੇਸ਼ ਦਿਨ ‘ਤੇ ਅਧਿਆਪਕਾਂ ਦੇ ਯੋਗਦਾਨ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਰਿਸ਼ਵ ਭੰਡਾਰੀ, ਵਿਸ਼ਾਲ ਬੱਤਰਾ, ਵਿਪਨ, ਬਲਜੀਤ ਸਿੰਘ, ਐਡਵੋਕੇਟ ਬਿਕਰਮ ਸਿੱਧੂ, ਸਤਨਾਮ ਸਿੰਘ ਸੰਨੀ ਮਾਸਟਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਸੰਗਰੂਰ-ਲੁਧਿਆਣਾ ਰੋਡ ‘ਤੇ ਦੋ ਟੋਲ ਪਲਾਜ਼ੇ ਹੋਏ ਬੰਦ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular