Monday, October 3, 2022
Homeਪੰਜਾਬ ਨਿਊਜ਼ਪੰਜਾਬ ਪੁਲਿਸ ਨੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

  • ਮੁੱਖ ਮੰਤਰੀ ਭਗਵੰਤ ਮਾਨ ਦੀ ਸਮਾਜ ਵਿਰੋਧੀ ਅਨਸਰਾਂ ਖਿਲਾਫ ਫੈਸਲਾਕੁੰਨ ਜੰਗ: ਪੰਜਾਬ ਪੁਲਿਸ ਨੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; 1.5 ਕਿਲੋ ਆਈਈਡੀ-ਆਰ.ਡੀ.ਐਕਸ., ਦੋ ਪਿਸਤੌਲਾਂ ਸਮੇਤ
    ਹਰਿਆਣਾ ‘ਚ ਆਈ.ਈ.ਡੀ. ਪਲਾਂਟ ਕਰਨ ਵਾਲੇ ਮੁੱਖ ਦੋਸ਼ੀ ਸਣੇ 3 ਵਿਅਕਤੀ ਗ੍ਰਿਫਤਾਰ
  • ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀ ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਅਤੇ ਪਾਕਿਸਤਾਨ ਅਧਾਰਤ ਗੈਂਗਸਟਾਰ ਹਰਵਿੰਦਰ ਰਿੰਦਾ ਨਾਲ ਸਿੱਧੇ ਸੰਪਰਕ ਵਿੱਚ ਸਨ : ਡੀ.ਜੀ.ਪੀ. ਪੰਜਾਬ
  • ਪੁਲਿਸ ਨੇ ਲੰਡਾ-ਰਿੰਦਾ ਗੈਂਗ ਦੇ 25 ਹੋਰ ਕਾਰਕੁਨਾਂ ਦੀ ਵੀ ਕੀਤੀ ਪਛਾਣ, ਗ੍ਰਿਫਤਾਰੀ ਲਈ ਕਾਰਵਾਈ ਤੇਜ਼

ਚੰਡੀਗੜ/ਤਰਨਤਾਰਨ, PUNJAB NEWS (Terrorist module exposed): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸੁਰੂ ਕੀਤੀ ਗਈ ਫੈਸਲਾਕੁੰਨ ਜੰਗ ਤਹਿਤ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਨੂੰ ਵੱਡਾ ਝਟਕਾ ਦਿੱਤਾ ਹੈ।

 

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਉਨਾਂ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਘੱਟੋ-ਘੱਟ 25 ਹੋਰ ਸਾਥੀਆਂ ਦੀ ਪਛਾਣ ਕੀਤੀ ਗਈ ਹੈ, ਜੋ ਪੰਜਾਬ ਅਤੇ ਨੇੜੇ-ਤੇੜੇ ਦੇ ਰਾਜਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਨਾਂ ਦੀ ਮਦਦ ਕਰ ਰਹੇ ਸਨ।

 

ਡੀ.ਜੀ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਹਾਲ ਹੀ ’ਚ ਹਰਿਆਣਾ ਦੇ ਕੁਰੂਕਸ਼ੇਤਰ ਦੇ ਸ਼ਾਹਬਾਦ ਖੇਤਰ ਵਿੱਚ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਪਲਾਂਟ ਕਰਨ ਵਾਲਾ ਮੁੱਖ ਦੋਸ਼ੀ ਵੀ ਸ਼ਾਮਲ ਹੈ, ਜਿਸ ਦੀ ਪਛਾਣ ਤਰਨਤਾਰਨ ਦੇ ਪਿੰਡ ਭੱਠਲ ਸਹਿਜਾ ਸਿੰਘ ਵਾਸੀ ਨਛੱਤਰ ਸਿੰਘ ਉਰਫ ਮੋਤੀ ਵਜੋਂ ਹੋਈ ਹੈ। ਇਸ ਅੱਤਵਾਦੀ ਮਾਡਿਊਲ ਦਾ ਹਰਿਆਣਾ ਪੁਲਿਸ ਨੇ ਪਰਦਾਫਾਸ਼ ਕੀਤਾ ਸੀ।

 

ਵੱਡੀ ਮਾਤਰਾ ਵਿਚ ਹਥਿਆਰ ਬਰਾਮਦ

 

ਉਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋ ਹੋਰ ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਉਰਫ ਸ਼ੇਰਾ ਵਾਸੀ ਪਿੰਡ ਗੰਡੀਵਿੰਡ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ ਬਿੱਲਾ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਜਿਲਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਕੋਲੋਂ 1.5 ਕਿਲੋ ਵਜ਼ਨ ਵਾਲੇ ਆਰ.ਡੀ.ਐਕਸ ਨਾਲ ਲੈਸ ਇੱਕ ਆਈਈਡੀ ਸਮੇਤ ਡੈਟੋਨੇਟਰ, .30 ਬੋਰ ਅਤੇ .315 ਬੋਰ ਸਮੇਤ ਦੋ ਪਿਸਤੌਲਾਂ ਸਮੇਤ 8 ਜਿੰਦਾ ਕਾਰਤੂਸ ਅਤੇ ਬਿਨਾਂ ਰਜਿਸਟ੍ਰੇਸਨ ਨੰਬਰ ਵਾਲਾ ਇਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।

 

ਮੁੱਢਲੀ ਜਾਂਚ ਅਨੁਸਾਰ, ਡੀਜੀਪੀ ਨੇ ਕਿਹਾ ਕਿ ਇਹ ਸਾਹਮਣੇ ਆਇਆ ਹੈ ਕਿ ਤਿੰਨੇ ਮੁਲਜ਼ਮ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਫਿਰੌਤੀ, ਵੱਡੇ ਪੱਧਰ ‘ਤੇ ਸਰਹੱਦ ਪਾਰੋਂ ਹਥਿਆਰਾਂ, ਵਿਸਫੋਟਕਾਂ ਤੇ ਨਸ਼ਿਆਂ ਦੀ ਤਸਕਰੀ ਕਰਨ ਦੇ ਮਾਮਲੇ ਵਿੱਚ ਸ਼ਾਮਲ ਸਨ। ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਜੰਗ ਦੌਰਾਨ ਅਮਲ ਵਿੱਚ ਲਿਆਂਦੀ ਗਈ ਹੈ।

 

ਪੁਲਿਸ ਟੀਮਾਂ ਨੇ ਤਰਨਤਾਰਨ ਦੇ ਪਿੰਡ ਰੱਤੋਕੇ ਦੇ ਬਾਹਰਵਾਰ ਛੁਪਾਇਆ ਇੱਕ ਆਈ.ਈ.ਡੀ. ਵੀ ਬਰਾਮਦ ਕੀਤਾ

 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਥਾਣਾ ਸਰਹਾਲੀ ਦੀ ਪੁਲਿਸ ਟੀਮ ਨੇ ਨਾਕਾ ਲਾਕੇ ਤਿੰਨ ਮੁਲਜਮਾਂ ਨੂੰ ਕਾਬੂ ਕਰਕੇ ਉਨਾਂ ਦੇ ਕਬਜੇ ‘ਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਉਨਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਨਛੱਤਰ ਸਿੰਘ ਵਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਤਰਨਤਾਰਨ ਦੇ ਪਿੰਡ ਰੱਤੋਕੇ ਦੇ ਬਾਹਰਵਾਰ ਛੁਪਾਇਆ ਇੱਕ ਆਈ.ਈ.ਡੀ. ਵੀ ਬਰਾਮਦ ਕੀਤਾ ਹੈ।

 

ਐਸਐਸਪੀ ਨੇ ਦੱਸਿਆ ਕਿ ਲੰਡਾ-ਰਿੰਦਾ ਗਿਰੋਹ ਦਾ 40-50 ਦੇ ਕਰੀਬ ਵਿਅਕਤੀਆਂ ਦਾ ਨੈੱਟਵਰਕ ਹੈ, ਜਿਨਾਂ ਵਿੱਚੋਂ ਪੁਲੀਸ ਪਹਿਲਾਂ ਹੀ ਇਸ ਗਰੋਹ ਦੇ 25 ਕਾਰਕੁਨਾਂ ਦੀ ਪਛਾਣ ਕਰ ਲਈ ਹੈ ਅਤੇ ਉਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ।

 

ਦੱਸਣਯੋਗ ਹੈ ਕਿ ਇਸ ਸਬੰਧੀ ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਆਈਪੀਸੀ ਦੀ ਧਾਰਾ 389, ਵਿਸਫੋਟਕ ਐਕਟ ਦੀ ਧਾਰਾ 25 (6), 26 (7) (1), 4 ਅਤੇ 5 ਅਤੇ ਐਨਡੀਪੀਐਸ ਐਕਟ ਦੀ ਧਾਰਾ 21, 31-59-85 ਤਹਿਤ ਐਫਆਈਆਰ ਨੰ. 142 ਦਰਜ ਹੈ।

ਲੰਡਾ ਕੌਣ ਹੈ?

 

ਤਰਨਤਾਰਨ ਦਾ ਵਸਨੀਕ ਲੰਡਾ (33), ਜੋ ਕਿ ਸਾਲ 2017 ਵਿੱਚ ਕੈਨੇਡਾ ਭੱਜ ਗਿਆ ਸੀ, ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚੀ ਸੀ ਅਤੇ ਅੰਮ੍ਰਿਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ। ਉਸ ਨੂੰ ਪਾਕਿਸਤਾਨ ਆਧਾਰਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਹੱਥ ਮਿਲਾਉਣ ਵਾਲੇ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ।

 

ਇਹ ਵੀ ਪੜ੍ਹੋ:  ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ : ਡਾ. ਇੰਦਰਬੀਰ ਨਿੱਜਰ

ਇਹ ਵੀ ਪੜ੍ਹੋ: ਪੰਜਾਬ ਨੇ 21000 ਕਰੋੜ ਰੁਪਏ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ

ਇਹ ਵੀ ਪੜ੍ਹੋ:  ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular