Sunday, December 4, 2022
Homeਪੰਜਾਬ ਨਿਊਜ਼ਮੁੱਖ ਮੰਤਰੀ ਵੱਲੋਂ ਪੰਜਾਬ ਤੇ ਕੈਨੇਡਾ ਦੇ ਸੂਬੇ ਸਸਕੈਚਵਨ ਵਿਚਾਲੇ ਮਜ਼ਬੂਤ ਸਬੰਧਾਂ...

ਮੁੱਖ ਮੰਤਰੀ ਵੱਲੋਂ ਪੰਜਾਬ ਤੇ ਕੈਨੇਡਾ ਦੇ ਸੂਬੇ ਸਸਕੈਚਵਨ ਵਿਚਾਲੇ ਮਜ਼ਬੂਤ ਸਬੰਧਾਂ ਉਤੇ ਜ਼ੋਰ

  • ਸਸਕੈਚਵਨ ਸੂਬੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ
  • ਮੁੱਖ ਮੰਤਰੀ ਨੇ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਨਾਲ ਕੀਤੀ ਮੁਲਾਕਾਤ

ਚੰਡੀਗੜ, PUNJAB NEWS (The Chief Minister met the high level delegation of Canada): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਉਥੋਂ ਦੇ ਸੂਬੇ ਸਸਕੈਚਵਨ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।

ਕੈਨੇਡੀਅਨ ਸੂਬੇ ਸਸਕੈਚਵਨ ਦੇ ਉੱਚ ਪੱਧਰੀ ਵਫ਼ਦ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਕੈਨੇਡਾ ਦੇ ਇਸ ਸੂਬੇ ਵਿਚਾਲੇ ਮਜ਼ਬੂਤ ਤੇ ਦੋਸਤਾਨਾ ਸਬੰਧਾਂ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਕੈਨੇਡਾ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਪੰਜਾਬੀ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਕੈਨੇਡਾ ਦੇ ਸਿਆਸੀ ਪਿੜ ਵਿੱਚ ਵੀ ਆਪਣੇ ਲਈ ਵੱਖਰੀ ਥਾਂ ਬਣਾਈ ਹੈ।

ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਦੀ ਫੌਰੀ ਲੋੜ

The Chief Minister Met The High Level Delegation Of Canada, Emphasis On Strong Relations Between Punjab And Canada, Punjabis Played An Important Role In Canada'S Socio-Economic Progress
The Chief Minister Met The High Level Delegation Of Canada, Emphasis On Strong Relations Between Punjab And Canada, Punjabis Played An Important Role In Canada’S Socio-Economic Progress

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਸਨਅਤਾਂ ਲਗਾਉਣ ਲਈ ਸਭ ਤੋਂ ਤਰਜੀਹੀ ਸਥਾਨ ਹੈ। ਉਨਾਂ ਸਸਕੈਚਵਨ ਦੇ ਵਫ਼ਦ ਨੂੰ ਸੱਦਾ ਦਿੱਤਾ ਕਿ ਉਹ ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਉਹ ਸਨਅਤੀ ਤਰੱਕੀ ਲਈ ਇੱਥੋਂ ਦੇ ਅਨੁਕੂਲ ਮਾਹੌਲ ਦਾ ਲਾਹਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਰਾਜ ਨੂੰ ਪਹਿਲਾਂ ਹੀ ਸਨਅਤੀ ਤਰੱਕੀ ਦੇ ਪੰਧ ਉਤੇ ਪਾ ਦਿੱਤਾ ਹੈ, ਜਿਸ ਤੋਂ ਨਿਵੇਸ਼ਕਾਂ ਨੂੰ ਲਾਭ ਹੋਵੇਗਾ।

 

ਕੈਨੇਡਾ ਵਿੱਚ ਵਸੇ ਪੰਜਾਬੀਆਂ ਨੂੰ ਸੁਚਾਰੂ ਤਰੀਕੇ ਨਾਲ ਪੰਜਾਬ ਦੇ ਬਰੈਂਡਿਡ ਉਤਪਾਦ ਹਾਸਲ ਕਰਨ ਯੋਗ ਬਣਾਉਣ ਲਈ ਸਮੁੱਚੇ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੋਹਨਾ ਮਾਰਕੇ ਦੇ ਉਤਪਾਦ ਵਿਸ਼ਵ ਪ੍ਰਸਿੱਧ ਹਨ ਅਤੇ ਕੈਨੇਡਾ ਵਿੱਚ ਵਸਦਾ ਪੰਜਾਬੀ ਭਾਈਚਾਰਾ ਇਨਾਂ ਉਤਪਾਦਾਂ ਨੂੰ ਖ਼ਾਸ ਤੌਰ ਉਤੇ ਪਸੰਦ ਕਰਦਾ ਹੈ। ਇਸੇ ਤਰਾਂ ਵੇਰਕਾ ਦੇ ਉਤਪਾਦ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ-ਕਰੀਮ, ਮਿਠਾਈਆਂ ਤੇ ਹੋਰ ਵਸਤਾਂ ਪਹਿਲਾਂ ਹੀ ਆਪਣੀ ਵੱਖਰੀ ਪਛਾਣ ਬਣਾ ਚੁੱਕੀਆਂ ਹਨ। ਭਗਵੰਤ ਮਾਨ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਤੱਕ ਇਹ ਵਸਤਾਂ ਆਸਾਨੀ ਨਾਲ ਪੁੱਜਦੀਆਂ ਕਰਨ ਲਈ ਸਪਲਾਈ ਲੜੀ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਵਫ਼ਦ ਤੋਂ ਸਹਿਯੋਗ ਮੰਗਿਆ।

 

ਪੰਜਾਬ ਦੇ ਸੋਹਨਾ ਮਾਰਕੇ ਦੇ ਉਤਪਾਦ ਵਿਸ਼ਵ ਪ੍ਰਸਿੱਧ ਹਨ ਅਤੇ ਕੈਨੇਡਾ ਵਿੱਚ ਵਸਦਾ ਪੰਜਾਬੀ ਭਾਈਚਾਰਾ ਇਨਾਂ ਉਤਪਾਦਾਂ ਨੂੰ ਖ਼ਾਸ ਤੌਰ ਉਤੇ ਪਸੰਦ ਕਰਦਾ ਹੈ

The Chief Minister Met The High Level Delegation Of Canada, Emphasis On Strong Relations Between Punjab And Canada, Punjabis Played An Important Role In Canada'S Socio-Economic Progress
The Chief Minister Met The High Level Delegation Of Canada, Emphasis On Strong Relations Between Punjab And Canada, Punjabis Played An Important Role In Canada’S Socio-Economic Progress

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਸਸਕੈਚਵਨ ਵਿਚਾਲੇ ਸਹਿਯੋਗ ਨਾਲ ਦੋਵਾਂ ਮੁਲਕਾਂ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਦੀ ਫੌਰੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਤੇ ਕੈਨੇਡਾ ਵਿਚਾਲੇ ਪਰਸਪਰ ਸਹਿਯੋਗ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ ਕੇ ਉਨਾਂ ਦੀ ਤਕਦੀਕ ਬਦਲ ਦੇਵੇਗਾ।

 

ਇਸ ਦੌਰਾਨ ਕੈਨੇਡਾ ਦੇ ਵਫ਼ਦ ਵਿੱਚ ਸ਼ਾਮਲ ਏ.ਡੀ.ਐਮ. ਇੰਟਰਨੈਸ਼ਨਲ ਇੰਗੇਜਮੈਂਟ, ਸਸਕੈਚਵਨ ਟਰੇਡ ਤੇ ਐਕਸਪੋਰਟ ਡਿਵੈਲਪਮੈਂਟ ਰਿਸ਼ੈਲ ਬੋਰਗੌਨ, ਐਮ.ਡੀ. ਸਸਕੈਚਵਨ ਇੰਡੀਆ ਆਫਿਸ ਵਿਕਟਰ ਲੀ, ਕੌਂਸਲ ਜਨਰਲ ਆਫ਼ ਕੈਨੇਡਾ ਪੈਟਰਿਕ ਹੇਬਰਟ ਅਤੇ ਯੂਨੀਵਰਸਿਟੀ ਆਫ਼ ਸਸਕੈਚਵਨ ਵਿਖੇ ਵਾਈਸ ਪ੍ਰੈਜ਼ੀਡੈਂਟ ਆਫ ਰਿਸਰਚ ਡਾ. ਬਲਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਮਾਂ ਦੇਣ ਲਈ ਧੰਨਵਾਦ ਕੀਤਾ। ਉਨਾਂ ਮੁੱਖ ਮੰਤਰੀ ਨੂੰ ਹਰੇਕ ਖੇਤਰ ਵਿੱਚ ਪੂਰੇ ਸਹਿਯੋਗ ਤੇ ਤਾਲਮੇਲ ਕਰਨ ਦਾ ਯਕੀਨ ਵੀ ਦਿਵਾਇਆ।

 

ਇਹ ਵੀ ਪੜ੍ਹੋ: ਚੰਡੀਗੜ੍ਹ ਹਾਈਕੋਰਟ ਸਮੇਤ ਇਨ੍ਹਾਂ ਅਦਾਲਤਾਂ’ ਚ ਕੰਮ ਬੰਦ ਰਹੇਗਾ

ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਲਿਆ ਵੱਡਾ ਫੈਸਲਾ, ਪਤਨੀ ਨੇ ਦਿੱਤੀ ਜਾਣਕਾਰੀ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular