Wednesday, June 29, 2022
Homeਪੰਜਾਬ ਨਿਊਜ਼ਅਨਾਜ ਦੇ ਸੁੰਗੜੇ ਦਾਣਿਆਂ ਦੇ ਨਿਯਮਾਂ ਵਿੱਚ ਬਿਨਾਂ ਕਿਸੇ ਮੁੱਲ ਦੀ ਕਟੌਤੀ...

ਅਨਾਜ ਦੇ ਸੁੰਗੜੇ ਦਾਣਿਆਂ ਦੇ ਨਿਯਮਾਂ ਵਿੱਚ ਬਿਨਾਂ ਕਿਸੇ ਮੁੱਲ ਦੀ ਕਟੌਤੀ ਦੇ ਢਿੱਲ ਦੇਣ ਦੀ ਅਪੀਲ The extreme heat caused the grain to shrink

ਮੰਤਰੀ ਮੰਡਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਅਨਾਜ ਦੇ ਸੁੰਗੜੇ ਦਾਣਿਆਂ ਦੇ ਨਿਯਮਾਂ ਵਿੱਚ ਬਿਨਾਂ ਕਿਸੇ ਮੁੱਲ ਦੀ ਕਟੌਤੀ ਦੇ ਢਿੱਲ ਦਿੱਤੀ ਜਾਵੇ ਕਿਉਂਕਿ ਕਿਸਾਨਾਂ ਨੂੰ ਘੱਟ ਪੈਦਾਵਾਰ ਦੇ ਕਾਰਨ ਪਹਿਲਾਂ ਹੀ ਬਹੁਤ ਮਾਰ ਪਈ ਹੈ।

ਅਨਾਜ ਦੇ ਸੁੰਗੜੇ ਦਾਣਿਆਂ ਦੇ ਨਿਯਮਾਂ ਵਿੱਚ ਬਿਨਾਂ ਕਿਸੇ ਮੁੱਲ ਦੀ ਕਟੌਤੀ ਦੇ ਢਿੱਲ ਦੇਣ ਦੀ ਅਪੀਲ The extreme heat caused the grain to shrink

ਪੰਜਾਬ ਵਜ਼ਾਰਤ ਵੱਲੋਂ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ

ਕੇਂਦਰ ਵੱਲੋਂ ਟੀਮਾਂ ਦਾ ਗਠਨ ਕਰਨ ਲਈ ਫੌਰੀ ਕਦਮ ਚੁੱਕਣ ਦਾ ਸਵਾਗਤ

ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਸੰਗੁੜੇ ਹੋਏ ਦਾਣਿਆਂ ਲਈ ਢਿੱਲ ਦੇਣ ਦੀ ਅਪੀਲ

ਇੰਡੀਆ ਨਿਊਜ਼ ਚੰਡੀਗੜ੍ਹ, 

The extreme heat caused the grain to shrink ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਣਕ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸੁੰਗੜੇ ਹੋਏ ਦਾਣਿਆਂ ਦੇ ਨਿਯਮਾਂ ਨੂੰ ਮੁੜ ਵਿਚਾਰਨ ਲਈ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਨਿਯਮਾਂ ਵਿਚ ਢਿੱਲ ਦੇਣ ਦੇ ਮਸਲੇ ਉਤੇ ਛੇਤੀ ਹੁਕਮ ਜਾਰੀ ਕਰਨ ਲਈ ਅਪੀਲ ਕਰਨ ਦਾ ਫੈਸਲਾ ਵੀ ਕੀਤਾ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਦੇ ਸਕੱਤਰ ਨੇ ਮੰਤਰੀ ਮੰਡਲ ਨੂੰ ਕਣਕ ਦੀ ਚੱਲ ਰਹੀ ਖਰੀਦ ਦੇ ਪ੍ਰਗਤੀ ਬਾਰੇ ਜਾਣੂੰ ਕਰਵਾਇਆ।

12 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦ The extreme heat caused the grain to shrink

ਇਹ ਵੀ ਜਾਣਕਾਰੀ ਦਿੱਤੀ ਗਈ ਕਿ ਮੰਡੀਆਂ ਵਿੱਚ 14.9 ਲੱਖ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ 12 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ 5 ਲੱਖ ਮੀਟਰਕ ਟਨ ਦੀ ਆਮਦ ਹੋਈ ਜਿਸ ਵਿੱਚੋਂ 2 ਲੱਖ ਮੀਟਰਕ ਟਨ ਤੋਂ ਵੱਧ ਦੀ ਖਰੀਦ ਉਸੇ ਦਿਨ ਹੀ ਕਰ ਲਈ ਗਈ।

ਬੁਲਾਰੇ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੁੰਗੜੇ ਦਾਣਿਆਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਕੇਂਦਰੀ ਟੀਮਾਂ ਦੇ ਛੇਤੀ ਗਠਨ ਦਾ ਸੁਆਗਤ ਕਰਦਿਆਂ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਅਨਾਜ ਦੇ ਸੁੰਗੜੇ ਦਾਣਿਆਂ ਦੇ ਨਿਯਮਾਂ ਵਿੱਚ ਬਿਨਾਂ ਕਿਸੇ ਮੁੱਲ ਦੀ ਕਟੌਤੀ ਦੇ ਢਿੱਲ ਦਿੱਤੀ ਜਾਵੇ ਕਿਉਂਕਿ ਕਿਸਾਨਾਂ ਨੂੰ ਘੱਟ ਪੈਦਾਵਾਰ ਦੇ ਕਾਰਨ ਪਹਿਲਾਂ ਹੀ ਬਹੁਤ ਮਾਰ ਪਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਰਸਮੀ ਬੇਨਤੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।

ਕੇਂਦਰ ਵੱਲੋਂ ਪੰਜ ਟੀਮਾਂ ਦਾ ਗਠਨ, ਜਲਦ ਹੀ ਸੂਬੇ ਵਿੱਚ ਪਹੁੰਚਣਗੀਆਂ

ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ ‘ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਇਨ੍ਹਾਂ ਮੰਡੀਆਂ ‘ਚ ਆ ਰਹੇ ਅਨਾਜ ‘ਚ 6 ਫੀਸਦੀ ਦੀ ਮਨਜ਼ੂਰਸ਼ੁਦਾ ਹੱਦ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ। ਇਸ ਉਪਰੰਤ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਕੱਲ੍ਹ ਸੂਬੇ ਵਿੱਚ ਅਨਾਜ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਦਾ ਗਠਨ ਕੀਤਾ ਸੀ।

ਟੀਮਾਂ ਰਸਤੇ ਵਿੱਚ ਹਨ ਅਤੇ ਮੰਡੀਆਂ ਵਿੱਚ ਆ ਰਹੇ ਸੁੰਗੜੇ ਹੋਏ ਅਨਾਜ ਦੀ ਹੱਦ ਦਾ ਮੁਲਾਂਕਣ ਕਰਨ ਲਈ ਜਲਦ ਹੀ ਸੂਬੇ ਵਿੱਚ ਪਹੁੰਚਣਗੀਆਂ। ਇਹ ਡੇਟਾ ਨਿਯਮਾਂ ਵਿੱਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਲਈ ਭਾਰਤ ਸਰਕਾਰ ਦੀ ਮਦਦ ਕਰੇਗਾ।

ਬੁਲਾਰੇ ਨੇ ਅੱਗੇ ਕਿਹਾ ਕਿ ਮੰਤਰੀ ਮੰਡਲ ਨੇ ਕਿਸਾਨ ਭਲਾਈ ‘ਤੇ ਪੂਰਾ ਜ਼ੋਰ ਦਿੱਤਾ ਹੈ ਅਤੇ ਵਿਭਾਗ ਨੂੰ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਭਾਗ ਨੂੰ ਕਣਕ ਦੀ ਖਰੀਦ ਲਈ ਖਰੀਦ ਏਜੰਸੀਆਂ ਵੱਲੋਂ ਤਾਇਨਾਤ ਸਟਾਫ਼ ਦੇ ਕਿਸੇ ਵੀ ਯੋਗ ਮੁੱਦੇ ਹੱਲ ਕਰਨ ਲਈ ਕਿਹਾ ਗਿਆ ਹੈ। The extreme heat caused the grain to shrink

Also Read : ਇਸ ਵਿਭਾਗ ਵਿੱਚ ਜਲਦ ਹੋਵੇਗੀ ਭਰਤੀ Punjab Cabinet Decision

Also Read :  ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ, 2022 ਨੂੰ ਪ੍ਰਵਾਨਗੀ ਦਿੱਤੀ

Connect With Us : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular