Friday, March 24, 2023
Homeਪੰਜਾਬ ਨਿਊਜ਼ਗੁਰਪ੍ਰੀਤ ਸਿੰਘ, ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ...

ਗੁਰਪ੍ਰੀਤ ਸਿੰਘ, ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ ਬਣਿਆ

  • ਪਹਿਲੇ ਦਿਨ ਹੀ ਜਾਰੀ ਕੀਤੀ ਗਈ ਭੁਗਤਾਨ ਦੀ ਰਾਸ਼ੀ
  • ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਲਾਲ ਚੰਦ ਕਟਾਰੂਚੱਕ
  • ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਰਾਜਪੁਰਾ ਵਿਖੇ ਝੋਨੇ ਦੀ ਖਰੀਦ ਸੁਰੂ
ਚੰਡੀਗੜ੍ਹ, PUNJAB NEWS (The first farmer in the state to receive paddy payment) : ਪਿੰਡ ਪਿਲਖਣੀ (ਜਿਲਾ ਪਟਿਆਲਾ) ਦਾ ਗੁਰਪ੍ਰੀਤ ਸਿੰਘ ਅੱਜ ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਕਿਸਾਨ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਉਸ ਦੇ ਖਾਤੇ ਵਿੱਚ ਐਮ.ਐਸ.ਪੀ (ਘੱਟੋ-ਘੱਟ ਸਮਰਥਨ ਮੁੱਲ) ਦੀ ਰਕਮ ਪਹੁੰਚ ਗਈ ਹੈ।
ਇਹ ਪ੍ਰਗਟਾਵਾ ਰਾਜਪੁਰਾ ਮੰਡੀ ਵਿਖੇ ਸਾਉਣੀ ਦੇ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) ਦੇ ਹਿੱਸੇ ਵਜੋਂ ਝੋਨੇ ਦੀ ਖਰੀਦ ਸੁਰੂ ਕਰਨ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ। ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜਿਲੇ ਦੇ ਪਿੰਡ ਪਿਲਖਣੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ 103.875 ਕੁਇੰਟਲ ਝੋਨਾ ਲਿਆਂਦਾ ਸੀ, ਜੋ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਸਾਫ ਕੀਤਾ ਗਿਆ ਅਤੇ ਖਰੀਦਿਆ ਗਿਆ।

ਖਰੀਦ ਦੇ 4 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਨੂੰ ਸਿੱਧੀ ਅਦਾਇਗੀ ਕਰਦਿਆਂ, ਫਸਲ ਦੀ ਬਣਦੀ ਰਕਮ 2.13 ਲੱਖ (2,13, 982.50) ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ

ਉਨਾਂ ਅੱਗੇ ਕਿਹਾ ਕਿ ਅੱਜ, ਖਰੀਦ ਦੇ 4 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਨੂੰ ਸਿੱਧੀ ਅਦਾਇਗੀ ਕਰਦਿਆਂ, ਫਸਲ ਦੀ ਬਣਦੀ ਰਕਮ 2.13 ਲੱਖ (2,13, 982.50) ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵੀ ਅੱਜ ਤੋਂ ਹੀ ਰਾਜਪੁਰਾ ਮੰਡੀ ਵਿੱਚ ਸ਼ੁਰੂ ਹੋ ਜਾਵੇਗੀ।
ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਅਨਾਜ ਦਾ ਦਾਣਾ-ਦਾਣਾ ਖਰੀਦਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular