Monday, March 27, 2023
Homeਪੰਜਾਬ ਨਿਊਜ਼ਇਹ ਸੂਬਾ ਸਰਕਾਰ ਵੱਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ : ਭਗਵੰਤ ਮਾਨ

ਇਹ ਸੂਬਾ ਸਰਕਾਰ ਵੱਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ : ਭਗਵੰਤ ਮਾਨ

  • ਸੂਬਾ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਕਾਰਨ ਭਾਰਤ ਸਰਕਾਰ ਨੇ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਰੱਖਣ ਦਾ ਫੈਸਲਾ ਕੀਤਾ: ਮੁੱਖ ਮੰਤਰੀ
  • ਪ੍ਰਧਾਨ ਮੰਤਰੀ ਦੇ ਐਲਾਨ ਨਾਲ ਹਰੇਕ ਪੰਜਾਬੀ ਦਾ ਸੁਫ਼ਨਾ ਪੂਰਾ ਹੋਇਆ

ਚੰਡੀਗੜ੍ਹ, PUNJAB NEWS (Welcome to the decision to name Mohali Airport after Shaheed-e-Azam Bhagat Singh) : ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ।

 

ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਹੇਠੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ

 

The name of Mohali airport is Shaheed-e-Azam Bhagat Singh, Welcome to the decision to name Mohali Airport after Shaheed-e-Azam Bhagat Singh, Shaheed Bhagat Singh gave the biggest sacrifice,
The name of Mohali airport is Shaheed-e-Azam Bhagat Singh, Welcome to the decision to name Mohali Airport after Shaheed-e-Azam Bhagat Singh, Shaheed Bhagat Singh gave the biggest sacrifice,

 

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਇਸ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ ਰੱਖਣ ਦੇ ਕੀਤੇ ਐਲਾਨ ਨਾਲ ਸਮੁੱਚੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਤੇ ਹਰੇਕ ਪੰਜਾਬੀ ਲਈ ਸੁਫ਼ਨਾ ਸਾਕਾਰ ਹੋਣ ਦੇ ਬਰਾਬਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ।

 

ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ ਰੱਖਣ ਦੇ ਕੀਤੇ ਐਲਾਨ ਨਾਲ ਸਮੁੱਚੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ

 

ਭਗਵੰਤ ਮਾਨ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਬਾਰੇ ਸਹਿਮਤੀ ਬਣਾਉਣ ਲਈ ਉਨ੍ਹਾਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਸੀ।

 

ਪ੍ਰਧਾਨ ਮੰਤਰੀ ਵੱਲੋਂ ਕੀਤਾ ਐਲਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ

 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਭਾਰਤ ਸਰਕਾਰ ਨੂੰ ਚਿੱਠੀ ਵੀ ਲਿਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਹੀਨੇ 28 ਤਰੀਕ ਨੂੰ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਤੋਂ ਪਹਿਲਾਂ ਇਸ ਦਾ ਜ਼ਰੂਰ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤਾ ਐਲਾਨ ਇਨ੍ਹਾਂ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਅਤੇ ਇਹ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੈ।

 

ਮੁੱਖ ਮੰਤਰੀ ਨੇ ਦੁਹਰਾਇਆ ਕਿ ਅੰਗਰੇਜ਼ਾਂ ਖ਼ਿਲਾਫ਼ ਲੜਾਈ ਦੌਰਾਨ ਮਾਤ ਭੂਮੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਹੇਠੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦੇਖੇ ਸੁਪਨੇ ਮੁਤਾਬਕ ਸਮਾਜ ਦੇ ਹਰੇਕ ਵਰਗ ਦੀ ਭਲਾਈ ਅਤੇ ਪੰਜਾਬ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਰਾਹਾਂ ਉਤੇ ਲੈ ਜਾਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।

 

 

ਇਹ ਵੀ ਪੜ੍ਹੋ: ਖੇਡ ਮੰਤਰੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular