Saturday, November 26, 2022
Homeਪੰਜਾਬ ਨਿਊਜ਼ਮੁੱਖ ਮੰਤਰੀ ਦੀ ਅਗਵਾਈ ਵਿਚ ਵਿਧਾਨ ਸਭਾ ਵੱਲੋਂ ਸੂਬਾ ਸਰਕਾਰ ਦੇ ਸਮਰਥਨ...

ਮੁੱਖ ਮੰਤਰੀ ਦੀ ਅਗਵਾਈ ਵਿਚ ਵਿਧਾਨ ਸਭਾ ਵੱਲੋਂ ਸੂਬਾ ਸਰਕਾਰ ਦੇ ਸਮਰਥਨ ਵਿਚ ਸਰਬਸੰਮਤੀ ਨਾਲ ਵਿਸ਼ਵਾਸ ਮਤਾ ਪਾਸ

  • ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਅਤੇ ਜਮਹੂਰੀਅਤ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ: ਮੁੱਖ ਮੰਤਰੀ
  • ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਵਾਲਿਆਂ ਵਿਚ ਸ਼ੱਕੀ ਭੂਮਿਕਾ ਨਿਭਾਉਣ ਨਾਲ ਪ੍ਰਤਾਪ ਸਿੰਘ ‘ਭਾਜਪਾ’ ਦਾ ਚਿਹਰਾ ਬੇਨਕਾਬ ਹੋਇਆ
  • ਉਹ ਦਿਨ ਦੂਰ ਨਹੀਂ ਜਦੋਂ ਦੇਸ਼ ਵਿਚ ਕਾਂਗਰਸ ਆਪਣੇ ਦਫ਼ਤਰ ‘ਵਿਧਾਇਕ ਵਿਕਾਊ ਹਨ’ ਦੇ ਮਾਰਕੇ ਨਾਲ ਖੋਲ੍ਹੇਗੀ
  • ਬਰਗਾੜੀ ਘਟਨਾ ਦੇ ਦੋਸ਼ੀ ਛੇਤੀ ਸਲਾਖਾਂ ਪਿੱਛੇ ਹੋਣਗੇ

ਚੰਡੀਗੜ੍ਹ, PUNJAB NEWS (The Punjab Vidhan Sabha unanimously passed a vote of confidence in favor of the state government during the session) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਇਜਲਾਸ ਦੌਰਾਨ ਸਰਬਸੰਮਤੀ ਨਾਲ ਸੂਬਾ ਸਰਕਾਰ ਦੇ ਹੱਕ ਵਿੱਚ ਵਿਸ਼ਵਾਸ ਮਤਾ ਪਾਸ ਕਰ ਦਿੱਤਾ।

ਸਦਨ ਵਿੱਚ ਬਹਿਸ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਅਤੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਰੀਦਣ ਦੀਆਂ ਕੋਝੀਆਂ ਚਾਲਾਂ ਚੱਲਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ ਹੈ।”

ਮਤੇ ਦੇ ਪਾਸ ਹੋਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਮਹੂਰੀਅਤ ਨੂੰ ਪੈਸੇ ਜਾਂ ਧੌਂਸ ਨਾਲ ਖਰੀਦਿਆ ਨਹੀਂ ਜਾ ਸਕਦਾ

ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਇਹ ਦੱਸਣ ਲਈ ਲਿਆਂਦਾ ਗਿਆ ਸੀ ਕਿ ਸੂਬਾ ਸਰਕਾਰ ਵਿਚ ਲੋਕਾਂ ਦਾ ਪੂਰਨ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਇਸ ਮਤੇ ਦੇ ਪਾਸ ਹੋਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਮਹੂਰੀਅਤ ਨੂੰ ਪੈਸੇ ਜਾਂ ਧੌਂਸ ਨਾਲ ਖਰੀਦਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਫਤਵੇ ਨਾਲ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹੋਰ ਵੀ ਤਨਦੇਹੀ ਨਾਲ ਉਪਰਾਲੇ ਕਰੇਗੀ।

The Punjab Vidhan Sabha Unanimously Passed A Vote Of Confidence In Favor Of The State Government During The Session, A Face-Breaking Answer To The Anti-Democratic Forces, The Culprits Of The Bargari Incident Will Soon Be Behind Bars

ਦੇਸ਼ ਵਿੱਚ ਲੋਕਤੰਤਰ ਦਾ ਕਤਲ ਕਰਨ ਦੀਆਂ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਹਮੇਸ਼ਾ ਜਮਹੂਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਿਆ ਪਰ ਹੁਣ ਕਾਂਗਰਸ ਅਤੇ ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆ ਕੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਰਮਾਏਦਾਰਾਂ ਤੇ ਤਾਕਤਵਰ ਲੋਕਾਂ ਨੇ ਜਮਹੂਰੀਅਤ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ।

ਸੂਬੇ ਵਿੱਚ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਲਈ ਦੋਵੇਂ ਪਾਰਟੀਆਂ ਨੇ ਆਪਸ ਵਿਚ ਗੰਢਤੁੱਪ ਕੀਤੀ

ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਇਸ ਲਈ ਜ਼ਰੂਰੀ ਹੋ ਗਿਆ ਸੀ ਕਿਉਂਕਿ ਸੂਬੇ ਵਿੱਚ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਲਈ ਦੋਵੇਂ ਪਾਰਟੀਆਂ ਨੇ ਆਪਸ ਵਿਚ ਗੰਢਤੁੱਪ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੁਲਕ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਸੂਬਾ ਵਿੱਚ ਸਰਕਾਰਾਂ ਬਣਾਉਣ ਦੀ ਕਲਾ ਵਿੱਚ ਮੁਹਾਰਤ ਹਾਸਲ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਕਾਂਗਰਸ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋਣ ਦੇ ਬਾਵਜੂਦ ਇਸ ਦਾ ਸਮਰਥਨ ਕਰ ਰਹੀ ਹੈ। ਭਗਵੰਤ ਮਾਨ ਨੇ ਕਾਂਗਰਸੀ ਨੇਤਾਵਾਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਕਈ ਸੂਬਿਆਂ ਵਿਚ ਭਾਜਪਾ ਵੱਲੋਂ ਕਾਂਗਰਸ ਦੇ ਵਿਧਾਇਕ ਖਰੀਦ ਲਏ ਜਾਣ ਦੇ ਬਾਵਜੂਦ ਉਨ੍ਹਾਂ ਨੇ ਭਗਵਾਂ ਪਾਰਟੀ ਦੇ ਇਸ ਲੋਕਤੰਤਰ ਵਿਰੋਧੀ ਕਦਮ ਵਿਰੁੱਧ ਚੁੱਪ ਕਿਉਂ ਵੱਟੀ ਹੋਈ ਹੈ।

The Punjab Vidhan Sabha Unanimously Passed A Vote Of Confidence In Favor Of The State Government During The Session, A Face-Breaking Answer To The Anti-Democratic Forces, The Culprits Of The Bargari Incident Will Soon Be Behind Bars
The Punjab Vidhan Sabha Unanimously Passed A Vote Of Confidence In Favor Of The State Government During The Session, A Face-Breaking Answer To The Anti-Democratic Forces, The Culprits Of The Bargari Incident Will Soon Be Behind Bars

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਕਾਂਗਰਸ ਦੇਸ਼ ਭਰ ਵਿੱਚ ‘ਵਿਧਾਇਕ ਵਿਕਾਊ ਹਨ’ ਦੇ ਮਾਰਕੇ ਨਾਲ ਦਫ਼ਤਰ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਜਮਹੂਰੀ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਉਣ ਲਈ ਮਿਲੀਭੁਗਤ ਕਰ ਲਈ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਜਮਹੂਰੀਅਤ ਵਿੱਚ ਲੋਕ ਸੁਪਰੀਮ ਹਨ ਅਤੇ ਉਹ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਉਹ ਭਗਵਾਂ ਪਾਰਟੀ ਦੇ ਹੱਥਾਂ ਦੀ ਕਠਪੁਤਲੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਨੂੰ ਹੁਣ ਪ੍ਰਤਾਪ ਸਿੰਘ ‘ਭਾਜਪਾ’ ਵਜੋਂ ਜਾਣਿਆ ਜਾਵੇਗਾ ਕਿਉਂਕਿ ਸੂਬੇ ਵਿੱਚ ਲੋਕਤੰਤਰ ਦਾ ਘਾਣ ਕਰਨ ਵਿੱਚ ਉਨ੍ਹਾਂ ਦੀ ਸ਼ੱਕੀ ਭੂਮਿਕਾ ਦਾ ਪਰਦਾਫਾਸ਼ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਵੱਲੋਂ ਭਗਵਾਂ ਪਾਰਟੀ ਦੇ ਘਿਨਾਉਣੇ ਕਦਮ ਦਾ ਸਮਰਥਨ ਕਰਨਾ ਸ਼ਰਮਨਾਕ ਗੱਲ ਹੈ।

ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਸਾਬਕਾ ਮੁੱਖ ਮੰਤਰੀ ਆਪਣੇ ਕੁਝ ਸਾਥੀਆਂ ਨਾਲ ਭਾਜਪਾ ‘ਚ ਸ਼ਾਮਲ ਹੋਏ ਹਨ। ਉਂਜ, ਉਨ੍ਹਾਂ ਕਿਹਾ ਕਿ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਦੇ ਕੱਟੜ ਸਮਰਥਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਕਾਰਨ ਉਨ੍ਹਾਂ ਲਈ ਦਰਵਾਜ਼ੇ ਬੰਦ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਭਾਜਪਾ ਵਰਗੀ ਪਾਰਟੀ ਵੀ ਇਨ੍ਹਾਂ ਆਗੂਆਂ ਨੂੰ ਨਾਂਹ-ਨੁੱਕਰ ਕਰ ਰਹੀ ਹੈ ਤਾਂ ਇਸ ਦਾ ਸਹਿਜੇ ਹੀ ਪਤਾ ਲੱਗ ਜਾਂਦਾ ਹੈ ਕਿ ਇਹ ਕਿਸ ਹੱਦ ਤੱਕ ਭ੍ਰਿਸ਼ਟ ਹੋਣਗੇ।

ਪੰਜਾਬ ਸਰਕਾਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਵਚਨਬੱਧ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਕਿਹਾ ਹੈ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ, ਭਾਵੇਂ ਉਹ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨੀ ਪੱਧਰ ‘ਤੇ ਵੀ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।

The Punjab Vidhan Sabha Unanimously Passed A Vote Of Confidence In Favor Of The State Government During The Session, A Face-Breaking Answer To The Anti-Democratic Forces, The Culprits Of The Bargari Incident Will Soon Be Behind Bars
The Punjab Vidhan Sabha Unanimously Passed A Vote Of Confidence In Favor Of The State Government During The Session, A Face-Breaking Answer To The Anti-Democratic Forces, The Culprits Of The Bargari Incident Will Soon Be Behind Bars

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਲਈ ਹਰ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਵਜੋਂ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਕੌਮੀ ਆਗੂਆਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਵਚਨਬੱਧ ਹੈ।

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ

ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਇਸ ਸਬੰਧੀ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਸ਼ੀਤਲ ਅੰਗੁਰਾਲ, ਦਿਨੇਸ਼ ਚੱਢਾ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਸਿੰਘ ਹੈਪੀ, ਤਰੁਨਪ੍ਰੀਤ ਸਿੰਘ ਸੌਂਧ, ਜਗਦੀਪ ਗੋਲਡੀ ਕੰਬੋਜ, ਪ੍ਰਿੰਸੀਪਲ ਬੁੱਧ ਰਾਮ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਗੁਰਦੇਵ ਸਿੰਘ ਦੇਵ ਮਾਨ, ਅਜੀਤਪਾਲ ਸਿੰਘ ਕੋਹਲੀ, ਅਮੋਲਕ ਸਿੰਘ, ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਵੀ ਮਤੇ ਦੇ ਹੱਕ ਵਿੱਚ ਬੋਲੇ।

ਇਹ ਵੀ ਪੜ੍ਹੋ: ਪੰਜਾਬ’ ਚ ਸਕੂਲਾਂ ਦੇ ਬੁਨਿਆਦੀ ਢਾਂਚੇ ਲਈ ਨਾਬਾਰਡ ਨੇ 222 ਕਰੋੜ ਰੁਪਏ ਮਨਜ਼ੂਰ ਕੀਤੇ

ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular