Sunday, September 25, 2022
Homeਪੰਜਾਬ ਨਿਊਜ਼ਸੂਬੇ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ: ਲਾਲ ਚੰਦ ਕਟਾਰੂਚੱਕ

ਸੂਬੇ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ: ਲਾਲ ਚੰਦ ਕਟਾਰੂਚੱਕ

  • ਜੰਗਲਾਤ ਵਿਭਾਗ ਨਾਲ ਸਬੰਧਤ ਜੱਥੇਬੰਦੀਆਂ ਨਾਲ ਵਣ ਮੰਤਰੀ ਵੱਲੋਂ ਮੁਲਾਕਾਤ
  • ਕਿਹਾ, ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ
ਚੰਡੀਗੜ/ਮੋਹਾਲੀ, PUNJAB NEWS: ਸੂਬਾ ਸਰਕਾਰ ਹਰ ਵਰਗ ਦੀ ਭਲਾਈ ਹਿੱਤ ਹਰ ਸੰਭਵ ਯਤਨ ਕਰਨ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰਾਂ ਵਚਨਬੱਧ ਹੈ। ਜੰਗਲਾਤ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਜਥੇਬੰਦੀ ਨਾਲ ਅੱਜ ਮੋਹਾਲੀ ਦੇ ਸਥਾਨਕ ਸੈਕਟਰ-68 ਦੇ ਵਣ ਕੰਪਲੈਕਸ ਵਿਖੇ ਮੀਟਿੰਗ ਕਰਦੇ ਹੋਏ ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਹ ਕਿਹਾ ਕਿ ਸੂਬਾ ਸਰਕਾਰ ਦੀ ਇਹ ਪੂਰਜ਼ੋਰ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਜਿਸ ਲਈ ਇੱਕ ਸਬ-ਕਮੇਟੀ ਵੀ ਬਣਾਈ ਜਾ ਚੁੱਕੀ ਹੈ।
ਮੰਤਰੀ ਨੇ ਅਗਾਂਹ ਦੱਸਿਆ ਕਿ ਸੂਬਾ ਸਰਕਾਰ ਵੱਲੋਂ 26454 ਅਸਾਮੀਆਂ ਵੱਖੋ-ਵੱਖ ਵਿਭਾਗਾਂ ਵਿੱਚ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਤਾਂ ਜੋ ਲੋੜੀਂਦੀ ਭਰਤੀ ਕਰਕੇ ਸੂਬੇ ਦਾ ਕੰਮਕਾਜ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇ। ਜੰਗਲਾਤ ਵਿਭਾਗ ਦੇ ਵਰਕਰਾਂ ਦੀਆਂ ਬਕਾਇਆ ਤਨਖਾਹਾਂ ਬਾਰੇ ਮੰਤਰੀ ਨੇ ਦੱਸਿਆ ਕਿ ਕੈਂਪਾ ਸਕੀਮ ਨਾਲ ਸਬੰਧਤ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦੀਆਂ ਤਨਖਾਹਾਂ ਕੇਂਦਰ ਸਰਕਾਰ ਵੱਲੋਂ 1 ਅਗਸਤ ਤੱਕ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਵਿਭਾਗ ਦੀ ਇਹ ਕੋਸ਼ਿਸ਼ ਹੋਵੇਗੀ ਕਿ 10 ਅਗਸਤ ਹਰੇਕ ਵਰਗ ਦੇ ਖਾਤੇ ਵਿੱਚ ਤਨਖਾਹਾਂ ਪਾ ਦਿੱਤੀਆਂ ਜਾਣ।

ਸੂਬਾ ਸਰਕਾਰ ਦੀ ਇਹ ਪੂਰਜ਼ੋਰ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇ

ਮੁਲਾਜ਼ਮਾਂ ਦੀ ਸੀਨੀਆਰਤਾ ਸੂਚੀ ਬਾਰੇ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਤਰੁੱਟੀਆਂ ਇਸ ਵਿੱਚ ਹੋਣ ਤਾਂ ਉਹਨਾਂ ਨੂੰ ਦਰੁਸਤ ਕਰਕੇ ਇਹ ਸੂਚੀ ਮੁਲਾਜ਼ਮ ਜਥੇਬੰਦੀ ਨੂੰ ਪ੍ਰਦਾਨ ਕੀਤੀ ਜਾਵੇ। ਉਹਨਾਂ ਇਹ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।

ਵਿਭਾਗ ਦਾ ਟੀਚਾ 1 ਕਰੋੜ 20 ਲੱਖ ਬੂਟੇ ਲਗਾਉਣ ਦਾ

ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ਤੋਂ ਨਜਾਇਜ ਕਬਜ਼ਾ ਹਟਾਉਣ ਦੀ ਮੁਹਿੰਮ ਬਾਰੇ ਉਹਨਾਂ ਜਾਣਕਾਰੀ ਦਿੱਤੀ ਕਿ ਲਗਭਗ 400 ਏਕੜ ਜ਼ਮੀਨ ਨੂੰ ਨਜਾਇਜ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ। ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਹੋਰ ਕਦਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਵਿਭਾਗ ਦਾ ਟੀਚਾ 1 ਕਰੋੜ 20 ਲੱਖ ਬੂਟੇ ਲਗਾਉਣ ਦਾ ਹੈ ਜਦੋਂ ਕਿ ਕੈਂਪਾ ਸਕੀਮ ਅਧੀਨ 52 ਲੱਖ ਅਤੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਅਧੀਨ 58 ਲੱਖ ਬੂਟੇ ਲਗਾਏ ਜਾਣਗੇ ਅਤੇ 40 ਹਜ਼ਾਰ ਤਿ੍ਰਵੈਣੀਆਂ ਵੀ ਸਥਾਪਤ ਕੀਤੀਆਂ ਜਾਣਗੀਆਂ। ਉਹਨਾਂ ਇਹ ਹਦਾਇਤ ਕੀਤੀ ਕਿ ਇੱਕ ਵੀ ਬੂਟਾ ਕਿਸੇ ਨਿੱਜੀ ਨਰਸਰੀ ਤੋਂ ਬਿਲਕੁਲ ਨਾ ਖਰੀਦਿਆ ਜਾਵੇ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular