Wednesday, May 18, 2022
Homeਪੰਜਾਬ ਨਿਊਜ਼wheat procurement season ਕਣਕ ਦੇ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ...

wheat procurement season ਕਣਕ ਦੇ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਵਿਭਾਗ ਪੂਰੀ ਤਰਾਂ ਤਿਆਰ: ਲਾਲ ਚੰਦ ਕਟਾਰੂਚੱਕ

wheat procurement season

  • ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਨੂੰਨੀ ਕਾਰਵਾਈ
  • ਸਮੇਂ ਸਿਰ ਚੁਕਾਈ ਅਤੇ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇਗੀ
ਇੰਡੀਆ ਨਿਊਜ਼, ਚੰਡੀਗੜ
wheat procurement season ਸੂਬੇ ਵਿੱਚ ਆਉਂਦੇ ਕਣਕ ਦੇ ਖਰੀਦ ਸੀਜਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖਰੀਦ ਨਾਲ ਜੁੜੇ ਹਰ ਵਰਗ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਕਿਸੇ ਪੱਖੋਂ ਵੀ ਕੋਈ ਕਮੀ ਰਹਿਣ ਨਹੀਂ ਦਿੱਤੀ ਜਾਵੇਗੀ।
ਅੱਜ ਇੱਥੇ ਇਕ ਬਿਆਨ ਵਿੱਚ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਖਰੀਦ ਸੀਜਨ ਦੇ ਸਨਮੁੱਖ ਬਾਰਦਾਨਾ ਪੂਰੀ ਗਿਣਤੀ ਵਿੱਚ ਉਪਲੱਬਧ ਹੈ ਅਤੇ ਢੋਆ-ਢੁਆਈ ਦੇ ਸਾਰੇ ਪ੍ਰਬੰਧ ਸਹੀ ਢੰਗ ਨਾਲ ਮੁਕੰਮਲ ਕਰਨ ਲਈ ਟੈਂਡਰ ਲਗਾਏ ਜਾ ਚੁੱਕੇ ਹਨ ਤਾਂ ਜੋ ਸਮੇਂ ਸਿਰ ਚੁਕਾਈ ਹੋ ਸਕੇ।

ਸਰਕਾਰ, ਜ਼ਿੰਮੀਦਾਰਾਂ ਨੂੰ ਸਿੱਧੀ ਅਦਾਇਗੀ ਸਮੇਂ ਸਿਰ ਕਰਨ ਲਈ ਵਚਨਬੱਧ wheat procurement season

ਇਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਅਨਸਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲਾਲ ਚੰਦ ਕਟਾਰੂਚੱਕ ਨੇ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ, ਜ਼ਿੰਮੀਦਾਰਾਂ ਨੂੰ ਸਿੱਧੀ ਅਦਾਇਗੀ ਸਮੇਂ ਸਿਰ ਕਰਨ ਲਈ ਵਚਨਬੱਧ ਹੈ। ਕਿਸਾਨ ਭਾਈਚਾਰੇ ਨੂੰ ਮੰਤਰੀ ਨੇ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਕਿਸੇ ਵੀ ਸਮੇਂ ਜ਼ਿਲਾ ਪੱਧਰ ਉੱਤੇ ਤਾਇਨਾਤ ਅਫ਼ਸਰਾਂ ਕੋਲ ਪਹੁੰਚ ਕੀਤੀ ਜਾ ਸਕਦੀ ਹੈ।
ਦੱਸਣਯੋਗ ਹੈ ਕਿ ਮੰਤਰੀ ਵੱਲੋਂ ਵਿਸ਼ੇਸ਼ ਤੌਰ ਉੱਤੇ ਹੁਕਮ ਜਾਰੀ ਕੀਤੇ ਗਏ ਹਨ ਕਿ ਖਰੀਦ ਸਬੰਧੀ ਪੇਸ਼ ਆਉਂਦੀਆਂ ਮੁਸ਼ਕਿਲਾਂ ਦੀ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। wheat procurement season
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular