Monday, June 27, 2022
Homeਪੰਜਾਬ ਨਿਊਜ਼ਅੰਗਰੇਜ਼ੀ ਅਧਿਆਪਕਾਂ ਲਈ ਵਰਕਸ਼ਾਪ ਲਗਾਈ

ਅੰਗਰੇਜ਼ੀ ਅਧਿਆਪਕਾਂ ਲਈ ਵਰਕਸ਼ਾਪ ਲਗਾਈ

  • ਪੰਜਾਬ ਸਰਕਾਰ ਨੇ ਵਾਸ਼ਿੰਗਟਨ ਡੀਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਰਕਸ਼ਾਪ ਲਗਾਈ
  • ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ, ਸਿੱਖਿਆ ਮੰਤਰੀ ਨੇ ਦਿੱਤਾ ਭਰੋਸਾ

ਦਿਨੇਸ਼ ਮੌਦਗਿਲ, ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਕੀਤੀ ਵਚਨਬੱਧਤਾ ਤਹਿਤ ਵਾਸ਼ਿੰਗਟਨ ਡੀਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ (ਰੇਲੋ) ਵੱਲੋਂ ਅੰਗਰੇਜ਼ੀ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ 320 ਅੰਗਰੇਜੀ, ਸਮਾਜਿਕ ਸਿੱਖਿਆ ਦੇ ਅਧਿਆਪਕਾਂ ਨੇ ਸਭਾਗ ਲਿਆ।

ਪ੍ਰਭਾਵਸ਼ਾਲੀ ਅਤੇ ਮਿਆਰੀ ਗੱਲਬਾਤ ਸੈਸ਼ਨ : ਰੂਥ ਗੂਡੇ

ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ, ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਅਫਸਰ ਰੂਥ ਗੂਡੇ, ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਮਾਹਿਰ ਸ਼ਵੇਤਾ ਖੰਨਾ, ਮੈਂਟਰ (ਸਲਾਹਕਾਰ) ਅਧਿਆਪਕ ਅਤੇ ਸਿੱਖਿਆ ਡਾਇਰੈਕਟੋਰੇਟ, ਜੀਐਨਸੀਟੀ ਦਿੱਲੀ ਵਿਖੇ ਅੰਗਰੇਜ਼ੀ ਭਾਸ਼ਾ ਅਧਿਆਪਕ ਮਨੂ ਗੁਲਾਟੀ ਨੇ ਇਸ ਵਰਕਸ਼ਾਪ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇੱਕ ਪ੍ਰਭਾਵਸ਼ਾਲੀ ਅਤੇ ਮਿਆਰੀ ਗੱਲਬਾਤ ਸੈਸ਼ਨ ਦੱਸਿਆ।

ਰੂਥ ਗੂਡੇ (ਰੇਲੋ) ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਭਾਸ਼ਾਈ ਕਲਾਸਰੂਮਾਂ ਵਿੱਚ ਅੰਗਰੇਜ਼ੀ ਦੀ ਵਰਤੋਂ ਦੇ ਮਹੱਤਵ ‘ਤੇ ਧਿਆਨ ਕੇਂਦਰਿਤ ਕਰਕੇ ਅਧਿਆਪਕਾਂ ਨਾਲ ਆਪਣੇ ਜੀਵਨ ਦੇ ਪ੍ਰੇਰਣਾਦਾਇਕ ਤੇ ਆਲਮੀ ਅਨੁਭਵ ਸਾਂਝੇ ਕੀਤੇ।

ਸਿੱਖਿਆ ਮੰਤਰੀ ਨੇ ਸੁਣੀਆਂ ਅਧਿਆਪਕਾਂ ਦੀਆਂ ਸਮੱਸਿਆਵਾਂ

Ac5Dbfaf Cba8 431F B991 48B5Acb9300F

ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ ਸਕੂਲਾਂ ਵਿੱਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੀ ਸਰਵਪੱਖੀ ਤਰੱਕੀ ਅਤੇ ਵਿਕਾਸ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਸ਼ਾਨਦਾਰ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਿਰਫ਼ ਅਧਿਆਪਨ ‘ਤੇ ਪੂਰੀ ਤਵੱਜੋ ਦੇਣ ਲਈ ਪ੍ਰੇਰਿਤ ਕਰਦਿਆਂ ਭਰੋਸਾ ਦਿੱਤਾ ਕਿ ਉਹਨਾਂ ਨੂੰ ਭਵਿੱਖ ਵਿੱਚ ਸਾਰੀਆਂ ਗੈਰ-ਅਧਿਆਪਨ ਗਤੀਵਿਧੀਆਂ ਤੋਂ ਮੁਕਤ ਕੀਤਾ ਜਾਵੇਗਾ।

ਮੁੱਖ ਤੋਰ ਤੇ ਇਹ ਰਹੇ ਮੌਜੂਦ

ਸਿਖਲਾਈ ਸੈਸ਼ਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਡਾਇਰੈਕਟਰ ਐਜੂਕੇਸ਼ਨ ਜੀਐਨਸੀਟੀ ਦਿੱਲੀ ਦੇ ਪ੍ਰਮੁੱਖ ਸਲਾਹਕਾਰ ਸ਼ੈਲੇਂਦਰ ਸ਼ਰਮਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਓਐਸਡੀ ਡਾ. ਪ੍ਰਵੀਨ ਚੌਧਰੀ, ਡਾਇਰੈਕਟਰ ਐਸਸੀਈਆਰਟੀ ਡਾ. ਮਨਿੰਦਰ ਸਰਕਾਰੀਆ, ਸਹਾਇਕ ਡਾਇਰੈਕਟਰ ਰਾਜੇਸ਼ ਭਾਰਦਵਾਜ, ਸਹਾਇਕ ਡਾਇਰੈਕਟਰ ਗੁਰਜੀਤ ਸਿੰਘ, ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ ਉਚੇਚੇ ਤੌਰ ‘ਤੇ ਸ਼ਾਮਲ ਹੋਏ।

ਇਹ ਵੀ ਪੜੋ : ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸਾਂ 15 ਜੂਨ ਤੋਂ ਸ਼ੁਰੂ ਹੋਣਗੀਆਂ

ਇਹ ਵੀ ਪੜੋ : ਲੋਕ ਇਨਸਾਫ ਪਾਰਟੀ ਦੇ ਮੁਖੀ ਨੂੰ ਹਾਈ ਕੋਰਟ ਨੇ ਦਿੱਤਾ ਝਟਕਾ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular