Monday, June 27, 2022
Homeਪੰਜਾਬ ਨਿਊਜ਼ਵਿਸ਼ਵ ਸਾਈਕਲ ਦਿਵਸ ਮੌਕੇ ਪ੍ਰਸ਼ਾਸ਼ਨ ਵੱਲੋਂ ਸਾਈਕਲ ਰੈਲੀ ਆਯੋਜਿਤ

ਵਿਸ਼ਵ ਸਾਈਕਲ ਦਿਵਸ ਮੌਕੇ ਪ੍ਰਸ਼ਾਸ਼ਨ ਵੱਲੋਂ ਸਾਈਕਲ ਰੈਲੀ ਆਯੋਜਿਤ

  • ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਵੀ ਸਾਈਕਲ ਰੈਲੀ ‘ਚ ਭਾਗ ਲੈਂਦਿਆਂ ਵਾਤਾਵਰਣ ਨੂੰ ਬਚਾਉਣ ਦਾ ਦਿੱਤਾ ਸੱਦਾ
ਇੰਡੀਆ ਨਿਊਜ਼, ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ, ਨਗਰ ਨਿਗਮ ਅਤੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਵੱਲੋਂ ਵੱਖ-ਵੱਖ ਸਾਈਕਲ ਕਲੱਬਾਂ, ਗੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓ) ਅਤੇ ਉਦਯੋਗਿਕ ਘਰਾਣਿਆਂ ਦੇ ਸਹਿਯੋਗ ਨਾਲ ਅੱਜ ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਆਈ.ਏ.ਐਸ., ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਆਈ.ਪੀ.ਐਸ. ਅਤੇ ਨਗਰ ਨਿਗਮ ਕਮਿਸ਼ਨਰ ਡਾ.ਸ਼ੇਨਾ ਅਗਰਵਾਲ ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸਾਈਕਲ ਰੈਲੀ ਵਿੱਚ ਭਾਗ ਲੈਂਦਿਆਂ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦਾ ਸੱਦਾ ਦਿੱਤਾ ਹੈ।
ਇਸ ਸਾਈਕਲ ਰੈਲੀ ਦਾ ਆਗਾਜ਼ ਅੱਜ ਸਵੇਰੇੇ ਨਗਰ ਨਿਗਮ ਲੁਧਿਆਣਾ ਦੇ ਜ਼ੋਨ-ਡੀ ਦਫ਼ਤਰ ਦੇ ਪਿੱਛੇ ਵਾਟਰ ਫਰੰਟ ਤੋਂ ਕੀਤਾ ਗਿਆ।
ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦੱਸਿਆ ਕਿ ਇਸ ਰੈਲੀ ਵਿੱਚ ਸ਼ਹਿਰ ਦੇ ਵੱਖ-ਵੱਖ ਸਾਈਕਲ ਕਲੱਬਾਂ ਦੇ 500 ਤੋਂ ਵੱਧ ਪ੍ਰਤੀਯੋਗੀਆਂ ਨੇ ਹਿੱਸਾ ਲਿਆ ਅਤੇ ਨਗਰ ਨਿਗਮ ਵੱਲੋਂ ਟਰੈਕ ਨੂੰ ਪੂਰਾ ਕਰਨ ਵਾਲੇ ਸਾਰੇ ਸਫਲ ਰਾਈਡਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਵਾਤਾਵਰਣ ਦੀ ਸੁਰੱਖਿਆ ਲਈ ਇਕੱਠੇ ਹੋ ਕੇ ਹੰਬਲਾ ਮਾਰਨ ਦੀ ਲੋੜ

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਡੇ ਵਾਤਾਵਰਣ ਦੀ ਸੁਰੱਖਿਆ ਲਈ ਇਕੱਠੇ ਹੋ ਕੇ ਹੰਬਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਈਕਲ ਚਲਾਉਣ ਨਾਲ ਜਿੱਥੇ ਅਸੀਂ ਆਪਣੇ ਵਾਤਾਵਰਣ ਨੂੰ ਗੱਡੀਆਂ ਦੇ ਜ਼ਹਰੀਲੇ ਧੂੰਏ ਤੋਂ ਬਚਾ ਸਕਦੇ ਹਾਂ ਓਥੇ ਹੀ ਸਾਡੀ ਸ਼ਰੀਰਕ ਤੰਦਰੁਸਤੀ ਵੀ ਬਣੀ ਰਹਿੰਦੀ ਹੈ।
ਮਲਿਕ ਨੇ ਅੱਗੇ ਦੱਸਿਆ ਕਿ ਅੱਜ ਦੀ ਸਾਈਕਲ ਰੈਲੀ ਵਿੱਚ ਹੀਰੋ ਸਾਈਕਲ ਦੁਆਰਾ 5 ਕਿਲੋਮੀਟਰ ਦੀ ਰਾਈਡ, ਸਿਟੀ ਨੀਡਜ਼ ਦੁਆਰਾ 10 ਕਿਲੋਮੀਟਰ ਦੀ ਰਾਈਡ ਅਤੇ ਬਾਈਕ ਸਟੂਡੀਓ ਦੁਆਰਾ ਵੱਖ-ਵੱਖ ਸਾਈਕਲ ਕਲੱਬਾਂ ਦੇ ਸਹਿਯੋਗ ਨਾਲ 17 ਕਿਲੋਮੀਟਰ ਦੀ ਰਾਈਡ, ਪੰਜਾਬ ਸਪੋਰਟਸ ਡਿਪਾਰਟਮੈਂਟ, ਸਮਾਲ ਆਈਡਿਆ ਗ੍ਰੇਟ ਆਈਡਿਆ, ਸਾਈਕਲਿੰਗ ਫਾਰ ਪਲੇਜ਼ਰ ਕਲੱਬ, ਐਸ.ਐਨ.ਪੀ.ਸੀ., ਐਨ.ਜੀ. ਹਸਪਤਾਲ, ਮੰਡੇ ਰਾਈਡਰਜ਼ ਲੁਧਿਆਣਾ, ਵਾਇਸ ਆਫ ਏਸ਼ੀਅਨਜ਼, ਦ ਪੈਡਲਰਸ, ਦ ਸਾਈਕਲਿਸਟ, ਲੁਧਿਆਣਾ ਪੈਡਲਰਸ, ਮਾਰਸ਼ਲ ਫਾਊਂਡੇਸ਼ਨ, ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ ਸਿਟੀਜ਼ਨਜ਼ ਕੌਂਸਲ, ਸਾਈਕਲਿੰਗ ਜਰਸੀ ਇੰਡੀਆ ਅਤੇ ਹੋਰ ਵੱਖ-ਵੱਖ ਐਨ.ਜੀ.ਓ ਵੱਲੋਂ ਰਾਈਡ ਕਰਵਾਈ ਗਈ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular