Saturday, June 25, 2022
Homeਪੰਜਾਬ ਨਿਊਜ਼50 ਐੱਮ ਐੱਲ ਡੀ ਸਮਰੱਥਾ ਵਾਲੇ ਸੀ ਈ ਟੀ ਪੀ ਦਾ ਉਦਘਾਟਨ,...

50 ਐੱਮ ਐੱਲ ਡੀ ਸਮਰੱਥਾ ਵਾਲੇ ਸੀ ਈ ਟੀ ਪੀ ਦਾ ਉਦਘਾਟਨ, ਤਾਜਪੁਰ ਰੋਡ ਦੀਆਂ 102 ਡਾਇੰਗ ਯੂਨਿਟਾਂ ਦਾ ਪਾਣੀ ਕੀਤਾ ਜਾਵੇਗਾ ਸਾਫ਼

  • ਪੰਜਾਬ ਸਰਕਾਰ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਵਾਸੀਆਂ ਨੂੰ ਤੋਹਫ਼ਾ
  • ਲੁਧਿਆਣਾ ਵਿਖੇ 50 ਐੱਮ ਐੱਲ ਡੀ ਸਮਰੱਥਾ ਵਾਲੇ ਸੀ ਈ ਟੀ ਪੀ ਦਾ ਉਦਘਾਟਨ –
  • ਪੰਜਾਬ ਸਰਕਾਰ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਮਰਪਿਤ : ਰਾਹੁਲ ਤਿਵਾੜੀ
ਦਿਨੇਸ਼ ਮੌਦਗਿਲ, ਲੁਧਿਆਣਾ
ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਲੁਧਿਆਣਾ, ਖਾਸ ਕਰਕੇ ਸ਼ਹਿਰ ਦੀਆਂ ਹੌਜ਼ਰੀ ਅਤੇ ਡਾਇੰਗ ਸਨਅਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਥਾਨਕ ਤਾਜਪੁਰ ਸੜਕ ਉੱਤੇ 50 ਐੱਮ ਐੱਲ ਡੀ ਸਮਰੱਥਾ ਵਾਲਾ ਸਾਂਝਾ ਗੰਦਾ ਜਲ ਸੋਧਕ ਪਲਾਂਟ (ਸੀ ਈ ਟੀ ਪੀ) ਅੱਜ ਤੋਂ ਸ਼ੁਰੂ ਹੋ ਗਿਆ ਹੈ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਦੀ ਤਰਫ਼ੋਂ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਵਰਚੂਅਲ ਤਰੀਕੇ ਨਾਲ ਕੀਤਾ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਚਤ ਭਵਨ ਵਿਖੇ ਹੋਇਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕੀਤੀ।

ਡਾਇੰਗ ਅਤੇ ਹੌਜ਼ਰੀ ਲੁਧਿਆਣਾ ਦੀ ਮੁੱਖ ਸਨਅਤ

ਸਮਾਗਮ ਨੂੰ ਸੰਬੋਧਨ ਕਰਦਿਆਂ ਰਾਹੁਲ ਤਿਵਾੜੀ ਨੇ ਕਿਹਾ ਕਿ ਲੁਧਿਆਣਾ ਪੰਜਾਬ ਦੀ ਆਰਥਿਕ ਰਾਜਧਾਨੀ ਹੈ ਅਤੇ ਇਸ ਨੂੰ ਪੰਜਾਬ ਦੇ ਮਾਨਚੈਸਟਰ ਵਜੋਂ ਜਾਣਿਆ ਜਾਂਦਾ ਹੈ। ਡਾਇੰਗ ਅਤੇ ਹੌਜ਼ਰੀ ਲੁਧਿਆਣਾ ਦੀ ਮੁੱਖ ਸਨਅਤ ਹੈ। ਡਾਇੰਗ ਦਾ ਸਭ ਤੋਂ ਵੱਡਾ ਕਲੱਸਟਰ ਤਾਜਪੁਰ ਰੋਡ, ਲੁਧਿਆਣਾ ਵਿਖੇ ਹੈ ਜਿਸ ਵਿੱਚ 102 ਛੋਟੇ ਅਤੇ ਮਾਈਕਰੋ ਸਕੂਲ ਦੇ ਡਾਇੰਗ ਯੂਨਿਟ ਹਨ।
ਇਨ੍ਹਾਂ ਸਾਰੇ ਡਾਇੰਗ ਯੂਨਿਟਾਂ ਨੇ ਆਪਣੇ ਪ੍ਰੋਸੈਸ ਵਿੱਚੋਂ ਨਿਕਲਣ ਵਾਲੇ ਪਾਣੀ ਨੂੰ ਸਾਫ਼ ਕਰਨ ਲਈ ਆਪਣੇ ਪੱਧਰ ਤੇ ਗੰਦਾ ਜਲ ਸੋਧਕ ਪਲਾਂਟ (ਈ ਟੀ ਪੀ) ਲਗਾਏ ਹੋਏ ਹਨ ਪਰ ਸਕਿਲਡ ਮੈਨ ਪਾਵਰ ਦੀ ਘਾਟ ਅਤੇ ਕਈ ਵਾਰ ਸਹੀ ਢੰਗ ਨਾਲ ਟਰੀਟਮੈਂਟ ਗੰਦਾ ਜਲ ਸੋਧਕ ਪਲਾਂਟ ਨਾ ਚਲਾਉਣ ਕਾਰਨ ਕਈ ਵਾਰ ਨਿਕਾਸੀ ਪਾਣੀ ਦੇ ਕੁੱਝ ਅੰਸ਼ ਨਿਰਧਾਰਤ ਮਾਪਦੰਡਾਂ ਤੋਂ ਵੱਧ ਜਾਂਦੇ ਸਨ।
ਇਸ ਸਮੱਸਿਆ ਨੂੰ ਦੂਰ ਕਰਨ ਲਈ ਅਤੇ ਭਵਿੱਖ ਵਿੱਚ ਤੈਅ ਹੋਣ ਵਾਲੇ ਸਖ਼ਤ ਮਾਪਦੰਡਾਂ ਨੂੰ ਪੂਰਾ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਡਾਇੰਗ ਯੂਨਿਟਾਂ ਦੀ ਐਸ ਪੀ ਵੀ ਦੇ ਰਾਹੀਂ 50 ਐੱਮ ਐੱਲ ਡੀ ਸਮਰੱਥਾ ਦਾ ਸਾਂਝਾ ਗੰਦਾ ਜਲ ਸੋਧਕ ਪਲਾਂਟ (Common Effluent Treatment Plant) ਲਗਵਾਉਣ ਦਾ ਬੀੜਾ ਚੁੱਕਿਆ ਅਤੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਦਿੱਤੀ ਗਈ।
ਉਹਨਾਂ ਕਿਹਾ ਕਿ ਤਾਜਪੁਰ ਰੋਡ ਦੀਆਂ 102 ਡਾਇੰਗ ਯੂਨਿਟਾਂ ਦਾ ਪਾਣੀ ਸਾਂਝਾ ਗੰਦਾ ਜਲ ਸੋਧਕ ਪਲਾਂਟ ਉਪਰ ਲਿਆ ਕੇ ਸਾਫ਼ ਕੀਤਾ ਜਾਵੇਗਾ। ਇਹ ਪਲਾਂਟ ਐਸ ਬੀ ਆਰ ਤਕਨੀਕ ਤੇ ਆਧਾਰਿਤ ਅਤਿ ਆਧੁਨਿਕ ਤਕਨੀਕ ਨਾਲ ਬਣਿਆ ਹੋਇਆ ਹੈ ਜਿਸ ਕਰਕੇ ਇਹ ਮਾਪਦੰਡਾਂ ਨੂੰ ਪੂਰਾ ਕਰਨ ਲਈ ਸਮਰੱਥ ਹੈ। ਸਾਰੀਆਂ ਡਾਇੰਗ ਯੂਨਿਟਾਂ ਵਿੱਚੋ ਨਿਕਲਣ ਵਾਲੇ ਪਾਣੀ ਦੀ ਮਾਤਰਾ ਮਾਪਣ ਲਈ ਆਨਲਾਈਨ ਮੀਟਰ ਲਗਾਏ ਜਾਣਗੇ।
ਸੋਧੇ ਹੋਏ ਪਾਣੀ ਦੇ ਮਾਪਦੰਡਾਂ ਨੂੰ ਮਾਪਣ ਲਈ ਵੱਖਰੇ ਸਿਸਟਮ ਲਗਾਏ ਜਾਣਗੇ। ਇਸ ਪਲਾਂਟ ਦੇ ਚੱਲਣ ਨਾਲ ਤਾਜਪੁਰ ਰੋਡ ਦੇ ਸਾਰੇ ਡਾਇੰਗ ਯੂਨਿਟਾਂ ਦਾ ਪਾਣੀ ਨਿਰਧਾਰਤ ਮਾਪਦੰਡਾਂ ਅਧੀਨ ਸਾਫ਼ ਕਰਨ ਵਿੱਚ ਸਹੂਲਤ ਹੋਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਲਗਾਤਾਰ ਇਸ ਦਿਸ਼ਾ ਵਿੱਚ ਉਪਰਾਲੇ ਜਾਰੀ ਰਹਿਣਗੇ।

ਜ਼ਿਲ੍ਹਾ ਵਾਸੀ  ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਤੇ ਸਾਂਭ ਸੰਭਾਲ ਲਈ ਆਉਣ ਅੱਗੇ : ਸੁਰਭੀ ਮਲਿਕ

ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਸਿੱਧਵਾਂ ਕਨਾਲ ਦੇ ਕੰਢਿਆਂ ‘ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਲੁਧਿਆਣਾ ਵਾਸੀਆਂ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ।
ਇਸ ਮੌਕੇ ਉਨ੍ਹਾਂ ‘ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ (ਰਜਿ:)’ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਸਿੱਧਵਾਂ ਕਨਾਲ ਦੇ ਨੇੜੇ ਖਾਲੀ ਪਈ ਜ਼ਮੀਨ ਨੂੰ ਪੱਧਰ ਕਰਕੇ ਓਥੇ ਫੁੱਲਦਾਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਜੋ ਲੁਧਿਆਣਾ ਸ਼ਹਿਰ ਨੂੰ ਸਾਫ ਸੁੱਥਰਾ ਤੇ ਹਰਿਆ ਭਰਿਆ ਬਣਾਈ ਰੱਖਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਲੋਧੀ ਕਲੱਬ ਦੀ ਕਾਰਜ਼ਕਾਰੀ ਕਮੇਟੀ ਦੁਆਰਾ ਐਨ.ਜੀ.ਓ. ਸਿਟੀ ਨੀਡਜ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਵੱਲੋਂ ਆਪਣੇ ਸੰਬੋਧਨ ਵਿੱਚ ਕਿਹਾ ਗਿਆ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਅਜਿਹੇ ਕਾਰਜ ਕਰਨੇ ਚਾਹੀਦੇ ਹਨ ਜਿਹਨਾਂ ਨਾਲ ਅਸੀਂ ਪਾਣੀ, ਹਵਾ ਅਤੇ ਧਰਤੀ ਨੂੰ ਸਿਹਤਮੰਦ ਰੱਖ ਸਕੀਏ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੋਵੇਗੀ ਜੇਕਰ ਅਸੀਂ ਆਪਣੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਣ ਅਤੇ ਹੋਰ ਵਿਗਾੜਾਂ ਤੋਂ ਬਚਾ ਸਕੀਏ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਣ ਅਤੇ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਆਓ ਸਾਰੇ ਪ੍ਰਣ ਕਰੀਏ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਉਹ ਸਾਰੇ ਕਾਰਜ ਕਰੀਏ ਜਿਸ ਨਾਲ ਨਰੋਆ ਕੁਦਰਤੀ ਵਾਤਾਵਰਣ ਬਣਿਆਂ ਰਹੇ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular